ਪਟਿਆਲਾ ''ਚ ਚੋਰੀ ਦੇ 3 ਮੋਟਰਸਾਈਕਲਾਂ ਸਮੇਤ 2 ਗ੍ਰਿਫ਼ਤਾਰ

Thursday, Jul 29, 2021 - 12:49 PM (IST)

ਪਟਿਆਲਾ ''ਚ ਚੋਰੀ ਦੇ 3 ਮੋਟਰਸਾਈਕਲਾਂ ਸਮੇਤ 2 ਗ੍ਰਿਫ਼ਤਾਰ

ਪਟਿਆਲਾ (ਬਲਜਿੰਦਰ) : ਥਾਣਾ ਸਿਵਲ ਲਾਈਨ ਅਧੀਨ ਪੈਂਦੀ ਚੌਂਕੀ ਮਾਡਲ ਟਾਊਨ ਦੀ ਪੁਲਸ ਨੇ ਇੰਚਾਰਜ ਏ. ਐੱਸ. ਆਈ. ਜੈਦੀਪ ਸ਼ਰਮਾ ਦੀ ਅਗਵਾਈ ਹੇਠ ਚੋਰੀ ਦੇ 3 ਮੋਟਰਸਾਈਕਲਾਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਇੰਚਾਰਜ ਜੈਦੀਪ ਸ਼ਰਮਾ ਨੇ ਦੱਸਿਆ ਕਿ ਐੱਸ. ਐੱਸ. ਪੀ. ਡਾ. ਸੰਦੀਪ ਗਰਗ, ਐੱਸ. ਪੀ. ਸਿਟੀ ਵਰੁਣ ਸ਼ਰਮਾ, ਡੀ. ਐੱਸ. ਪੀ. ਯੋਗੇਸ਼ ਸ਼ਰਮਾ ਅਤੇ ਐੱਸ. ਐੱਚ. ਓ. ਇੰਸ. ਗੁਰਪ੍ਰੀਤ ਸਿੰਘ ਭਿੰਡਰ ਦੇ ਨਿਰਦੇਸਾਂ ’ਤੇ ਕਾਰਵਾਈ ਕਰਦਿਆਂ ਉਕਤ ਗ੍ਰਿਫ਼ਤਾਰੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਏ. ਐੱਸ. ਆਈ. ਦਰਸ਼ਨ ਸਿੰਘ, ਏ. ਐੱਸ. ਆਈ. ਧਰਮਿੰਦਰ ਸਿੰਘ ਅਤੇ ਹੌਲਦਾਰ ਰਣਜੋਧ ਸਿੰਘ ਦੀ ਟੀਮ ਨੇ ਅਰਸ਼ਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਸ਼ਾਦੀਪੁਰ, ਲਖਵਿੰਦਰ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਪਿੰਡ ਸੌਂਧੇਵਾਲਾ ਥਾਣਾ ਸਮਾਣਾ ਨੂੰ ਗ੍ਰਿਫ਼ਤਾਰ ਕੀਤੀ। ਇਨ੍ਹਾਂ ਕੋਲੋਂ ਇਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਸੀ। ਤਫਤੀਸ਼ ਦੌਰਾਨ ਪਿੰਡ ਡਕਾਲਾ ਤੋਂ ਚੋਰੀ ਹੋਏ 2 ਹੋਰ ਅਰਥਾਤ ਕੁੱਲ 3 ਮੋਟਰਸਾਈਕਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਦੋਹਾਂ ਦੀ ਗ੍ਰਿਫ਼ਤਾਰੀ ਨਾਲ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਵੇਗੀ।
 


author

Babita

Content Editor

Related News