ਹੈਰੋਇਨ ਦਾ ਨਸ਼ਾ ਕਰਦੇ ਅਤੇ ਨਸ਼ੀਲੀਆਂ ਗੋਲੀਆਂ ਸਣੇ 2 ਗ੍ਰਿਫ਼ਤਾਰ
Wednesday, Jun 25, 2025 - 04:54 PM (IST)

ਜ਼ੀਰਾ (ਗੁਰਮੇਲ ਸੇਖਵਾਂ) : ਥਾਣਾ ਜ਼ੀਰਾ ਅਤੇ ਥਾਣਾ ਮਖੂ ਦੀ ਪੁਲਸ ਨੇ ਵੱਖ-ਵੱਖ ਥਾਈਂ ਗਸ਼ਤ ਅਤੇ ਚੈਕਿੰਗ ਕਰਦੇ 2 ਵਿਅਕਤੀਆ ਨੂੰ ਹੈਰੋਇਨ ਦਾ ਨਸ਼ਾ ਕਰਦਿਆਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਜ਼ੀਰਾ ਦੇ ਐੱਸ. ਆਈ. ਬਲਜਿੰਦਰ ਸਿੰਘ ਨੇ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਇੱਕ ਵਿਅਕਤੀ ਕਾਬੂ ਕੀਤਾ, ਜਿਸ ਦੀ ਪਛਾਣ ਮਰਕਸ ਉਰਫ਼ ਸੰਨੀ ਪੁੱਤਰ ਦਰਸ਼ਨ ਸਿੰਘ ਵਾਸੀ ਜ਼ੀਰਾ ਵਜੋਂ ਹੋਈ, ਜਿਸ ਦੇ ਕੋਲੋਂ ਤਲਾਸ਼ੀ ਲੈਣ ’ਤੇ 130 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਦੂਜੇ ਪਾਸੇ ਥਾਣਾ ਮੱਖੂ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਉਨ੍ਹਾਂ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਸੁਖਵਿੰਦਰ ਸਿੰਘ ਨਾਂ ਦੇ ਵਿਅਕਤੀ ਨੂੰ ਨਸ਼ਾ ਕਰਦੇ ਦੇਖਿਆ। ਜਦੋਂ ਉਸ ਨੂੰ ਕਾਬੂ ਕਰਕੇ ਚੈੱਕ ਕੀਤਾ ਤਾਂ ਉਸ ਕੋਲੋਂ ਇੱਕ ਸਿਲਵਰ ਦੀ ਪੰਨੀ, 10 ਰੁਪਏ ਦਾ ਇੱਕ ਨੋਟ ਅਤੇ ਇੱਕ ਲਾਈਟਰ ਬਰਾਮਦ ਹੋਇਆ। ਪੁਲਸ ਵੱਲੋਂ ਫੜ੍ਹੇ ਗਏ ਦੋਸ਼ੀਆਂ ਖ਼ਿਲਾਫ਼ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।