ਗੁਆਂਢੀ ਦੇਸ਼ ਦੇ ਸਮੱਗਲਰਾਂ ਕੋਲੋਂ ਹੈਰੋਇਨ ਦੀਆਂ ਖੇਪਾਂ ਮੰਗਵਾਉਣ ਵਾਲੇ 2 ਕਾਬੂ, ਵੱਡੀ ਗਿਣਤੀ ''ਚ ਸਾਮਾਨ ਬਰਾਮਾਦ

Tuesday, Feb 11, 2025 - 05:54 PM (IST)

ਗੁਆਂਢੀ ਦੇਸ਼ ਦੇ ਸਮੱਗਲਰਾਂ ਕੋਲੋਂ ਹੈਰੋਇਨ ਦੀਆਂ ਖੇਪਾਂ ਮੰਗਵਾਉਣ ਵਾਲੇ 2 ਕਾਬੂ, ਵੱਡੀ ਗਿਣਤੀ ''ਚ ਸਾਮਾਨ ਬਰਾਮਾਦ

ਤਰਨਤਾਰਨ (ਰਮਨ)- ਥਾਣਾ ਖਾਲੜਾ ਦੀ ਪੁਲਸ ਨੇ ਤਾਰੋਂ ਪਾਰ ਤਸਕਰੀ ਕਰਨ ਵਾਲੇ 2 ਮੁਲਜ਼ਮਾਂ ਨੂੰ 1 ਕਿਲੋ 22 ਗ੍ਰਾਮ ਹੈਰੋਇਨ, ਮੋਬਾਈਲ ਫੋਨ ਅਤੇ ਇਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿਛ ਸ਼ੁਰੂ ਕਰ ਦਿੱਤੀ ਹੈ। ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 5 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ

ਜਾਣਕਾਰੀ ਦਿੰਦੇ ਹੋਏ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਅਸ਼ਵਨੀ ਕਪੂਰ ਨੇ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਦੇ ਐੱਸ.ਐੱਸ.ਪੀ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਕੰਮ ਕਰ ਰਹੇ ਪੁਲਸ ਕਰਮਚਾਰੀਆਂ ਵੱਲੋਂ ਮਾੜੇ ਅਨਸਰਾਂ ਉਪਰ ਨੱਥ ਪਾਈ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਭੇਜਿਆ ਜਾ ਰਿਹਾ ਹੈ। ਅਸ਼ਵਨੀ ਕਪੂਰ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਨੂੰ ਖੁਫ਼ੀਆ ਅਤੇ ਤਕਨੀਕੀ ਸੂਤਰਾਂ ਰਾਹੀਂ ਪਤਾ ਲੱਗਾ ਕਿ ਸੰਨੀ ਪੁੱਤਰ ਲਹੌਰਾ ਸਿੰਘ ਵਾਸੀ ਪਿੰਡ ਡਲ ਅਤੇ ਬਲਵਿੰਦਰ ਸਿੰਘ ਉਰਫ ਬੱਬੂ ਪੁੱਤਰ ਜੈਮਲ ਸਿੰਘ ਵਾਸੀ ਡਲ ਜੋ ਗੁਆਂਢੀ ਦੇਸ਼ ਪਾਕਿਸਤਾਨ ਵਿਚ ਮੌਜੂਦ ਸਮੱਗਲਰਾਂ ਨਾਲ ਸਬੰਧ ਬਣਾਉਂਦੇ ਹੋਏ ਵੱਖ-ਵੱਖ ਢੰਗਾਂ ਨੂੰ ਅਪਣਾਉਂਦੇ ਹੋਏ ਹੈਰੋਇਨ ਦੀਆਂ ਖੇਪਾਂ ਮੰਗਵਾ ਰਹੇ ਹਨ। ਜਿਸ ਨੂੰ ਬਾਅਦ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਪਲਾਈ ਕਰਨ ਦਾ ਧੰਦਾ ਕਰਦੇ ਹਨ। ਇਹ ਦੋਵੇਂ ਮੁਲਜ਼ਮ ਇਲਾਕੇ ਵਿਚ ਹੈਰੋਇਨ ਦੀ ਸਪਲਾਈ ਕਰਨ ਲਈ ਘੁੰਮ ਰਹੇ ਹਨ। 

ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਡੀ.ਆਈ.ਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਸ ਦੌਰਾਨ ਥਾਣਾ ਖਾਲੜਾ ਦੀ ਪੁਲਸ ਪਾਰਟੀ ਵੱਲੋਂ ਨਾਕਾਬੰਦੀ ਕਰਦੇ ਹੋਏ ਇਕ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਮੋਟਰਸਾਈਕਲ ਸਵਾਰਾਂ ਵੱਲੋਂ ਪੁਲਸ ਪਾਰਟੀ ਨੂੰ ਵੇਖ ਪਿੱਛੇ ਮੁੜਨ ਲੱਗੇ ਸਨ ਤਾਂ ਪੁਲਸ ਪਾਰਟੀ ਵੱਲੋਂ ਘੇਰਾ ਪਾਉਂਦੇ ਹੋਏ ਇਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਪੁਲਸ ਵੱਲੋਂ ਕੀਤੀ ਗਈ ਪੁੱਛ ਪੜਤਾਲ ਦੌਰਾਨ ਇਨ੍ਹਾਂ ਦੀ ਪਹਿਚਾਣ ਸੰਨੀ ਅਤੇ ਬਲਵਿੰਦਰ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਦੀ ਤਲਾਸ਼ੀ ਲੈਣ ਦੌਰਾਨ ਉਨ੍ਹਾਂ ਪਾਸੋਂ 1 ਕਿਲੋ 22 ਗ੍ਰਾਮ ਹੈਰੋਇਨ, ਇਕ ਮੋਟਰਸਾਈਕਲ, ਇਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਪੁੱਛਗਿੱਛ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਦੋਵਾਂ ਮੁਲਜ਼ਮਾਂ ਦੇ ਖਿਲਾਫ ਥਾਣਾ ਖਾਲੜਾ ਵਿਖੇ ਪਹਿਲਾਂ ਵੀ ਅਪਰਾਧਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੇ ਗਏ ਮੋਬਾਈਲ ਫੋਨ ਦੀ ਫੋਰੈਂਸਿਕ ਜਾਂਚ ਕਰਵਾਉਣ ਤੋਂ ਇਹ ਗੱਲ ਸਾਹਮਣੇ ਹੋਵੇਗੀ ਕਿ ਮੁਲਜ਼ਮ ਕਿੰਨੇ ਸਮੇਂ ਤੋਂ ਗੁਆਂਢੀ ਦੇਸ਼ ਪਾਕਿਸਤਾਨ ਵਿਚ ਬੈਠੇ ਸਮੱਗਲਰਾਂ ਨਾਲ ਸਬੰਧ ਬਣਾ ਕੇ ਕਿੰਨੀਆਂ ਹੈਰੋਇਨ ਦੀਆਂ ਖੇਪਾਂ ਮੰਗਵਾ ਚੁੱਕੇ ਹਨ ਅਤੇ ਉਸ ਨੂੰ ਕਿੱਥੇ ਸਪਲਾਈ ਕੀਤਾ ਜਾ ਚੁੱਕਾ ਹੈ?

ਇਹ ਵੀ ਪੜ੍ਹੋ-  ਪੰਜਾਬ ਪੁਲਸ ਨੇ ਨਾਕੇ 'ਤੇ ਰੋਕ ਲਈ IPS ਅਫ਼ਸਰ, ਫ਼ਿਰ ਜੋ ਹੋਇਆ ਜਾਣ ਰਹਿ ਜਾਓਗੇ ਦੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News