ਦੇਹ ਵਪਾਰ ਦਾ ਧੰਦੇ ਚਲਾਉਣ ਵਾਲਿਆਂ ''ਤੇ ਪੁਲਸ ਦੀ ਵੱਡੀ ਕਾਰਵਾਈ, 2 ਜਣੇ ਗ੍ਰਿਫ਼ਤਾਰ
Friday, Jul 18, 2025 - 02:26 PM (IST)

ਅੰਮ੍ਰਿਤਸਰ (ਜਸ਼ਨ)-ਥਾਣਾ ਬੀ-ਡਵੀਜ਼ਨ ਦੀ ਪੁਲਸ ਨੇ ਕੁੜੀਆਂ ਦੀ ਮਜ਼ਬੂਰੀ ਦਾ ਫਾਇਦਾ ਚੁੱਕ ਕੇ ਉਨ੍ਹਾਂ ਤੋਂ ਦੇਹ ਵਪਾਰ ਦਾ ਧੰਦਾ ਕਰਵਾਉਣ ’ਤੇ ਮੁਲਜ਼ਮ ਮਹਿੰਦਰ ਸਿੰਘ ਵਾਸੀ ਗਲੀ ਵਰਿਆਮ ਵਾਲੀ ਅਤੇ ਨਸੀਬ ਚੰਦ ਵਾਸੀ ਨਿਚਲੀ ਬਦੋਈ ਜ਼ਿਲ੍ਹਾ ਪਠਾਨਕੋਟ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਬੰਬ ਧਮਕੀ ਮਾਮਲੇ 'ਚ ਅੰਮ੍ਰਿਤਸਰ ਪੁਲਸ ਦਾ ਵੱਡਾ ਖੁਲਾਸਾ
ਪੁਲਸ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਹੋਟਲ ਵੀਰ ਗੈਸਟ ਹਾਊਸ ਚੌਕ ਪਰਾਗ ਦਾਸ ’ਚ ਕੁੜੀਆਂ ਦੀ ਮਜ਼ਬੂਰੀ ਦਾ ਫਾਇਦਾ ਚੁੱਕ ਕੇ ਉਨ੍ਹਾਂ ਤੋਂ ਦੇਹ ਵਪਾਰ ਦਾ ਧੰਦਾ ਕਰਵਾਇਆ ਜਾ ਰਿਹਾ ਹੈ। ਇਸ ’ਤੇ ਪੁਲਸ ਨੇ ਕਾਰਵਾਈ ਕਰਦਿਆਂ ਉਕਤ ਹੋਟਲ ਵੀਰ ਗੈਸਟ ਹਾਊਸ ’ਤੇ ਛਾਪਾ ਮਾਰਿਆ ਅਤੇ ਉਕਤ ਹੋਟਲ ਸੰਚਾਲਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਰਾਹਤ ਭਰੀ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8