HP ਦੀ ਗੱਡੀ ਦਾ ਨੰਬਰ PB ''ਚ ਤਬਦੀਲ ਕਰਨ ਬਦਲੇ ਮੰਗੀ ਰਿਸ਼ਵਤ, ਵਿਜੀਲੈਂਸ ਬਿਊਰੋ ਨੇ 2 ਨੂੰ ਕੀਤਾ ਕਾਬੂ
Tuesday, Dec 17, 2024 - 12:15 AM (IST)
ਪਠਾਨਕੋਟ/ਗੁਰਦਾਸਪੁਰ (ਗੋਰਾਇਆ)- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਰਜਿਸਟ੍ਰੇਸ਼ਨ ਅਤੇ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਪਠਾਨਕੋਟ ਵਿਖੇ ਤਾਇਨਾਤ ਡਾਟਾ ਐਂਟਰੀ ਆਪਰੇਟਰ ਜਤਿੰਦਰ ਕੁਮਾਰ ਅਤੇ ਮੁਕੇਸ਼ ਨੂੰ 5500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਰਜੀਤ ਕੁਮਾਰ ਵਾਸੀ ਪਿੰਡ ਮਨਵਾਲ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- MP ਮੀਤ ਹੇਅਰ ਨੇ ਸੰਸਦ 'ਚ ਚੁੱਕਿਆ ਕਿਸਾਨਾਂ ਦਾ ਮੁੱਦਾ, ਕਿਹਾ- '2 ਸੂਬਿਆਂ ਦੀ ਸਰਹੱਦ ਨੂੰ 'ਬਾਰਡਰ' ਬਣਾ ਦਿੱਤਾ...'
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਉਸ ਦੀ ਹਿਮਾਚਲ ਪ੍ਰਦੇਸ਼ ਨੰਬਰ ਗੱਡੀ ਨੂੰ ਪੰਜਾਬ ਰਜਿਸਟ੍ਰੇਸ਼ਨ ਨੰਬਰ ਵਿੱਚ ਤਬਦੀਲ ਬਦਲੇ 5500 ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 5500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਛੋਲਿਆਂ ਦੀ ਸਬਜ਼ੀ 'ਚੋਂ ਨਿਕਲਿਆ ਕੰਨ ਖਜੂਰਾ, ਦੁਕਾਨ ਵਾਲਾ ਕਹਿੰਦਾ- 'ਇਹ ਤਾਂ ਪਾਲਕ ਦੀ ਡੰਡੀ ਐ ਜੀ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Related News
ਦੌਰਾਂਗਲਾ ਇਲਾਕੇ ''ਚ ਬੈਟਰੀ ਚੋਰੀਆਂ ਦਾ ਸਿਲਸਿਲਾ ਜਾਰੀ, ਇੱਕੋ ਰਾਤ ਕੰਬਾਈਨ ਅਤੇ 2 ਟਰੈਕਟਰਾਂ ''ਚੋਂ 4 ਬੈਟਰੀਆਂ ਚੋਰੀ
ਜੰਮੂ-ਕਟੜਾ ਐਕਸਪ੍ਰੈਸਵੇਅ ਦਾ ਕੰਮ ਕਿਸਾਨਾਂ ਨੇ ਰੋਕਿਆ, ਰਸਤੇ ਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਦਿੱਤਾ ਧਰਨਾ
