ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਆਏ ਪੁਲਸ ਅੜਿੱਕੇ, ਮੰਗੀ ਸੀ 3 ਕਰੋੜ ਦੀ ਫਿਰੌਤੀ

01/14/2024 3:53:45 AM

ਟਾਂਡਾ ਉੜਮੁੜ /ਹੁਸ਼ਿਆਰਪੁਰ (ਪੰਡਿਤ, ਰਾਕੇਸ਼)- ਟਾਂਡਾ ਵਿਚ ਫ਼ਿਲਮੀ ਅੰਦਾਜ ਵਿਚ ਦੋ ਨੌਜਵਾਨਾਂ ਵੱਲੋਂ ਇਕ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰ ਕੇ ਧਮਕੀਆਂ ਦੇ ਕੇ 3 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੇ 2 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ I ਹੁਸ਼ਿਆਰਪੁਰ ਵਿਚ ਜ਼ਿਲ੍ਹਾ ਪੁਲਸ ਮੁਖੀ ਸੁਰੇਂਦਰ ਲਾਂਬਾ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਾਬੂ ਆਏ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਉਰਫ ਪ੍ਰਿੰਸ ਨਾਗਰਾ ਪੁੱਤਰ ਮੋਹਣ ਲਾਲ ਵਾਸੀ ਵਾਰਡ ਨੰਬਰ 06, ਪਟਵਾਰੀ ਮੁਹੱਲਾ ਟਾਂਡਾ ਅਤੇ ਅਨਿਲ ਕੁਮਾਰ ਉਰਫ ਰਾਧੇ ਪੁੱਤਰ ਗੁਲਜ਼ਾਰੀ ਲਾਲ ਵਾਸੀ ਲੁਧਿਆਣਾ ਹਾਲ ਵਾਸੀ ਟਾਂਡਾ ਦੇ ਰੂਪ ਵਿਚ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਗਾਇਕ ਸਤਵਿੰਦਰ ਬੁੱਗਾ ਖ਼ਿਲਾਫ਼ FIR ਦਰਜ, ਧੱਕਾ ਲੱਗਣ ਕਾਰਨ ਭਰਜਾਈ ਦੀ ਹੋਈ ਸੀ ਮੌਤ (ਵੀਡੀਓ)

ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ 20 ਦਸੰਬਰ ਨੂੰ ਟਾਂਡਾ ਵਿਚ ਕਾਲਜ ਚਲਾਉਣ ਵਾਲੇ ਰੋਹਿਤ ਟੰਡਨ ਦੇ ਬੇਟੇ ਸੰਚਿਤ ਟੰਡਨ ਨੂੰ 02 ਅਣਪਛਾਤੇ ਸਪਲੈਂਡਰ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਅਗਵਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ | ਜਿਸ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕੀਤਾ ਸੀ। ਉਪਰੋਕਤ ਵਾਰਦਾਤ ਤੋਂ ਬਾਅਦ ਰੋਹਿਤ ਟੰਡਨ ਨੂੰ ਗੈਂਗਸਟਰ ਬਣ ਕੇ ਧਮਕੀਆਂ ਦੇ ਕੇ ਵਿਦੇਸ਼ੀ ਨੰਬਰਾਂ ਤੋਂ 3 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ | ਜਿਸ ਤੋਂ ਬਾਅਦ 5 ਜਨਵਰੀ ਨੂੰ ਪਹਿਲੇ ਦਰਜ ਮਾਮਲੇ ਵਿਚ ਵਾਧਾ ਜੁਰਮ ਕੀਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਆਉਣਗੇ PM ਮੋਦੀ, ਅਮਿਤ ਸ਼ਾਹ, ਜੇ.ਪੀ. ਨੱਡਾ ਤੇ ਰਾਜਨਾਥ ਸਿੰਘ, ਇਸ ਤਾਰੀਖ਼ ਤੋਂ ਕਰਨਗੇ ਰੈਲੀਆਂ

ਇਨ੍ਹਾਂ ਮਾਮਲਿਆਂ ਨੂੰ ਟਰੇਸ ਕਰਨ ਲਈ ਸਰਬਜੀਤ ਸਿੰਘ ਬਾਹੀਆ ਪੁਲਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ। ਟੀਮ ਵਿਚ ਸ਼ਾਮਲ ਪਰਮਿੰਦਰ ਸਿੰਘ ਉੱਪ ਪੁਲਸ ਕਪਤਾਨ ਤਫਤੀਸ਼ ਹੁਸ਼ਿਆਰਪੁਰ, ਕੁਲਵੰਤ ਸਿੰਘ ਉੱਪ ਪੁਲਸ ਕਪਤਾਨ ਟਾਂਡਾ, ਇੰਸਪੈਕਟਰ ਬਲਵਿੰਦਰ ਪਾਲ ਇੰਚਾਰਜ ਸੀ.ਆਈ.ਏ ਸਟਾਫ ਹੁਸ਼ਿਆਰਪੁਰ ਅਤੇ ਇੰਸਪੈਕਟਰ ੳਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਨੇ ਟੈਕਨੀਕਲ ਤੇ ਸਾਇੰਟਿਫਿਕ ਤਰੀਕੇ ਨਾਲ ਤਫਤੀਸ਼ ਕਰਦੇ ਹੋਏ ਹੁਣ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕਰਕੇ ਵਾਰਦਾਤ ਵਿਚ ਇਸਤੇਮਾਲ ਕੀਤੇ ਸਪਲੈਂਡਰ ਮੋਟਰਸਾਈਕਲ ਤੇ 2 ਮੋਬਾਈਲ ਫ਼ੋਨ ਅਤੇ 2 ਹੈਲਮੇਟ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਇਨ੍ਹਾਂ ਮੁਲਜ਼ਮਾਂ ਦਾ ਕੋਈ ਵੀ ਪੁਰਾਣਾ ਕਰੀਮਿਨਲ ਰਿਕਾਰਡ ਸਾਹਮਣੇ ਨਹੀਂ ਆਇਆ। ਇਨ੍ਹਾਂ ਮੁਲਜ਼ਮਾਂ ਕੋਲੋਂ ਹੁਣ ਪੁੱਛਗਿੱਛ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Anmol Tagra

This news is Content Editor Anmol Tagra