ਪੁਲਸ ਨੇ ਹੋਟਲ ਦੇ ਕਮਰੇ ''ਚੋਂ 2 ਮੁੰਡਿਆਂ ਨੂੰ ਕੀਤਾ ਗ੍ਰਿਫ਼ਤਾਰ

Tuesday, Jul 02, 2024 - 01:21 PM (IST)

ਪੁਲਸ ਨੇ ਹੋਟਲ ਦੇ ਕਮਰੇ ''ਚੋਂ 2 ਮੁੰਡਿਆਂ ਨੂੰ ਕੀਤਾ ਗ੍ਰਿਫ਼ਤਾਰ

ਲੁਧਿਆਣਾ (ਜਗਰੂਪ)- ਥਾਣਾ ਡਵੀਜ਼ਨ ਨੰ. 7 ਦੀ ਪੁਲਸ ਨੇ 2 ਵਿਅਕਤੀਆਂ ਨੂੰ 25 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਸਬ-ਇੰਸਪੈਕਟਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਸ ਪਾਰਟੀ ਐੱਮ. ਆਈ. ਜੀ. ਫਲੈਟ ਸੈਕਟਰ-32 ਦੇ ਕੱਟ ’ਤੇ ਮੌਜੂਦ ਸੀ। ਇਸ ਦੌਰਾਨ ਪੁਲਸ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਇਕ ਮਨੀ ਨਾਂ ਦਾ ਵਿਅਕਤੀ ਜੋ ਆਪਣੇ ਸਾਥੀ ਨਾਲ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਦਾ ਹੈ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਰੇਲਵੇ ਸਟੇਸ਼ਨ ਤੋਂ 7 ਮਹੀਨਿਆਂ ਦੀ ਬੱਚੀ ਚੋਰੀ ਹੋਣ ਦੇ ਮਾਮਲੇ 'ਚ ਨਵਾਂ ਮੋੜ

ਥਾਣੇਦਾਰ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਫੌਰਨ ਰੇਡ ਕੌਜੀ ਇੰਨ ਹੋਟਲ ’ਚ ਕੀਤਾ ਤਾਂ ਉੱਥੋਂ ਕਮਰੇ ’ਚੋਂ ਪੁਲਸ ਨੂੰ ਮਨੀ ਗਰਗ ਅਤੇ ਅਦਰਸ਼ ਨੂੰ ਕਾਬੂ ਕਰ ਲਿਆ, ਜਿਨਾਂ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਨ੍ਹਾਂ ਵਿਅਕਤੀਆਂ ’ਤੇ ਮਾਮਲਾ ਦਰਜ ਕਰ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News