ਪਾਬੰਦੀਸ਼ੁਦਾ ਕੈਪਸੂਲ ਤੇ ਹੈਰੋਇਨ ਸਣੇ 2 ਲੋਕ ਗ੍ਰਿਫ਼ਤਾਰ
Wednesday, Mar 26, 2025 - 02:57 PM (IST)

ਬੁਢਲਾਡਾ (ਬਾਂਸਲ) : ਸਥਾਨਕ ਪੁਲਸ ਵੱਲੋਂ ਨਸ਼ਿਆ ਖ਼ਿਲਾਫ਼ ਵਿੱਢੇ ਗਏ ਯੁੱਧ 'ਤੇ ਕਾਰਵਾਈ ਕਰਦਿਆਂ 2 ਵਿਅਕਤੀਆਂ ਤੋਂ ਨਸ਼ੀਲੀਆਂ ਦਵਾਈਆਂ ਅਤੇ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਥਾਣਾ ਸਿਟੀ ਦੇ ਐੱਸ. ਐੱਚ. ਓ. ਭੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਨੇੜੇ ਕੁਲਾਣਾ ਫਾਟਕ ਕੋਲ ਗੁਰਜੀਤ ਸਿੰਘ ਬਹਾਦਰਪੁਰ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਪਾਬੰਦੀਸ਼ੁਦਾ 60 ਸਿਗਨੇਚਰ ਕੈਪਸੂਲ ਬਰਾਮਦ ਹੋਏ।
ਇਸੇ ਤਰ੍ਹਾਂ ਪੁਰਾਣੀ ਗੈਸ ਏਜੰਸੀ ਨਜ਼ਦੀਕ ਰਮੇਸ਼ ਕੁਮਾਰ ਉਰਫ਼ ਨੰਨਾ ਵਾਸੀ ਬੁਢਲਾਡਾ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਪਰੋਕਤ ਦੋਵੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।