ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ''ਚ 2 ਗ੍ਰਿਫ਼ਤਾਰ

Monday, May 01, 2023 - 05:19 PM (IST)

ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ''ਚ 2 ਗ੍ਰਿਫ਼ਤਾਰ

ਪਟਿਆਲਾ (ਬਲਜਿੰਦਰ) : ਪਟਿਆਲਾ ਪੁਲਸ ਨੇ ਦੋ ਵੱਖ-ਵੱਖ ਕੇਸਾਂ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ 'ਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਹਿਲੇ ਕੇਸ 'ਚ ਥਾਣਾ ਪਸਿਆਣਾ ਦੀ ਪੁਲਸ ਨੇ ਐੱਸ. ਐੱਚ .ਓ . ਅਕੁੰਰਦੀਪ ਸਿੰਘ ਦੀ ਅਗਵਾਈ ਹੇਠ ਇੱਕ ਵਿਅਕਤੀ ਨੂੰ 11 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਨਾਮ ਜੀਵਨ ਸਿੰਘ ਪੁੱਤਰ ਰੁਲਦੂ ਸਿੰਘ ਵਸੀ ਪਿੰਡ ਰਾਜਗੜ੍ਹ ਥਾਣਾ ਪਸਿਆਣਾ ਹੈ। ਪੁਲਸ ਮੁਤਾਬਕ ਮਹਿਲਾ ਥਾਣੇਦਾਰ ਨਵਦੀਪ ਕੌਰ ਪੁਲਸ ਪਾਰਟੀ ਸਮੇਤ ਭਾਖੜਾ ਪੁਲ ਸੰਗਰੂਰ ਰੋਡ ਪਸਿਆਣਾ ਵਿਖੇ ਮੌਜੂਦ ਸੀ, ਜਿੱਥੇ ਉਕਤ ਵਿਅਕਤੀ ਨੂੰ ਪੈਦਲ ਆਉਂਦੇ ਨੂੰ ਜਦੋਂ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਤੋਂ 11 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ।

ਉਸ ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੂਜੇ ਕੇਸ 'ਚ ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਐੱਸ. ਐੱਚ. ਓ .ਇੰਸਪੈਕਟਰ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਦੇਵੀ ਦਿਆਲ ਪੁੱਤਰ ਧੰਨਾ ਰਾਮ ਵਾਸੀ ਪਿੰਡ ਨੋਗਾਵਾਂ ਥਾਣਾ ਸਦਰ ਪਟਿਆਲਾ ਦੇ ਖ਼ਿਲਾਫ਼ ਐਕਸਾਈਜ਼ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਸ ਮੁਤਾਬਕ ਹੌਲਦਾਰ ਅਮਰੀਕ ਸਿੰਘ ਪੁਲਸ ਪਾਰਟੀ ਸਮੇਤ ਚੁਰਾਸੋਂ ਮੋੜ ਬਲਬੇੜਾ ਵਿਖੇ ਮੌਜੂਦ ਸੀ, ਜਿੱਥੇ ਸੂਚਨਾ ਮਿਲੀ ਕਿ ਉਕਤ ਵਿਅਕਤੀ ਦੇਸੀ ਸ਼ਰਾਬ ਕਸੀਦ ਕੇ ਵੇਚਣ ਦਾ ਆਦੀ ਹੈ। ਉਸ ਦੇ ਘਰ 'ਚ ਹੁਣ ਵੀ ਕਸੀਦੀ ਹੋਈ ਨਾਜਾਇਜ਼ ਸਰਾਬ ਪਈ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਰੇਡ ਮਾਰ ਕੇ ਉਕਤ ਵਿਅਕਤੀ ਦੇ ਘਰ ਵਿਚੋਂ ਸ਼ਰਾਬ ਦੀਆਂ 18 ਬੋਤਲਾਂ ਬਰਾਮਦ ਕੀਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News