ਘਰ ’ਚੋਂ ਮੋਟਰਸਾਈਕਲ ਤੇ ਮੋਬਾਇਲ ਚੋਰੀ ਕਰਨ ਵਾਲੇ 2 ਗ੍ਰਿਫ਼ਤਾਰ
Thursday, Feb 06, 2025 - 04:05 PM (IST)

ਫਿਰੋਜ਼ਪੁਰ (ਖੁੱਲਰ) : ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਮਰੂੜ ਵਿਖੇ ਇਕ ਵਿਅਕਤੀ ਦੇ ਘਰ ’ਚੋਂ ਮੋਟਰਸਾਈਕਲ ਅਤੇ ਮੋਬਾਇਲ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਥਾਣਾ ਮੱਲਾਂਵਾਲਾ ਪੁਲਸ ਨੇ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮੇਜਰ ਸਿੰਘ ਪੁੱਤਰ ਠਾਣਾ ਸਿੰਘ ਵਾਸੀ ਪਿੰਡ ਮਰੂੜ ਨੇ ਦੱਸਿਆ ਕਿ ਮਿਤੀ 18 ਜਨਵਰੀ 2025 ਨੂੰ ਰਾਤ ਉਸ ਦੇ ਘਰੋਂ ਦੋਸ਼ੀਅਨ ਅਭੈ ਸਿੰਘ ਪੁੱਤਰ ਗੁਰਭੇਜ ਸਿੰਘ ਅਤੇ ਸਿਕੰਦਰ ਸਿੰਘ ਪੁੱਤਰ ਸੰਤਾ ਸਿੰਘ ਵਾਸੀ ਕੱਸੋਆਣਾ ਇਕ ਮੋਟਰਸਾਈਕਲ ਅਤੇ ਇਕ ਮੋਬਾਇਲ ਫੋਨ ਚੋਰੀ ਕਰਕੇ ਲੈ ਗਏ ਸੀ। ਜਾਂਚਕਰਤਾ ਮੇਜਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਵਾਂ ਦੋਸ਼ੀਅਨ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।