550 ਨਸ਼ੀਲੀਆਂ ਗੋਲੀਆਂ ਸਮੇਤ 2 ਗ੍ਰਿਫਤਾਰ

10/16/2017 6:52:30 AM

ਤਰਨਤਾਰਨ,  (ਰਾਜੂ)- ਪੁਲਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਦੇ ਏ. ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਥਾਣੇ ਤੋਂ ਪਲਾਸੋਰ ਨੂੰ ਜਾ ਰਹੇ ਸੀ। ਇਸ ਦੌਰਾਨ ਜਦੋਂ ਉਹ ਨਿਕਾਸੀ ਨਾਲਾ ਤਰਨਤਾਰਨ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆਦੇ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲਂ 60 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਦੀ ਪਛਾਣ ਦਲਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਨੂਰਦੀ ਅੱਡਾ ਤਰਨਤਾਰਨ ਵਜੋਂ ਹੋਈ। 
ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਚਰਨ ਸਿੰਘ ਨੇ ਦੌਰਾਨੇ ਗਸ਼ਤ ਜਗਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਹਵੇਲੀਆਂ ਨੂੰ 490 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕੀਤਾ। ਇਸ ਸਬੰਧੀ ਤਫਤੀਸ਼ੀ ਅਧਿਕਾਰੀਆਂ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News