ਨਸ਼ੀਲੀਆਂ ਗੋਲੀਆਂ ਸਮੇਤ 2 ਗ੍ਰਿਫਤਾਰ

07/20/2017 2:43:05 AM

ਤਰਨਤਾਰਨ,  (ਰਾਜੂ)-  ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਨਸ਼ੀਲੀਆਂ ਗੋਲੀਆਂ ਸਣੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਜ਼ਿਲਾ ਪੁਲਸ ਮੁਖੀ ਡੀ. ਐੱਸ. ਮਾਨ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਰਾਏ ਅਮਾਨਤ ਖਾਂ ਦੇ ਏ. ਐੱਸ. ਆਈ. ਹਰਦੀਪ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ ਵਿਚ ਮਾਣਕਪੁਰਾ, ਕਸੇਲ, ਢੰਡ ਆਦਿ ਨੂੰ ਜਾ ਰਹੇ ਸੀ। ਇਸ ਦੌਰਾਨ ਪੁਲਸ ਪਾਰਟੀ ਟੀ ਪੁਆਇੰਟ ਅੱਡਾ ਸਰਾਏ ਅਮਾਨਤ ਖਾਂ ਰੋਡ ਦੇ ਨਜ਼ਦੀਕ ਪਹੁੰਚੀ ਤਾਂ ਅੱਡਾ ਢੰਡ ਵੱਲੋਂ ਦੋ ਵਿਅਕਤੀ ਸਰਾਏ ਅਮਾਨਤ ਖਾਂ ਰੋਡ ਵੱਲ ਪੈਦਲ ਆਉਂਦੇ ਦਿਖਾਈ ਦਿੱਤੇ, ਜੋ ਪੁਲਸ ਪਾਰਟੀ ਨੂੰ ਦੇਖ ਕੇ ਪਿਸ਼ਾਬ ਕਰਨ ਦੇ ਬਹਾਨੇ ਬੈਠ ਗਏ ਪਰ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਉਨ੍ਹਾਂ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 1000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਫੜੇ ਗਏ ਵਿਅਕਤੀਆਂ ਦੀ ਪਛਾਣ ਸੁਖਵੰਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਢੰਡ ਤੇ ਮਨਜੀਤ ਸਿੰਘ ਪੁੱਤਰ ਜਗੀਰ ਸਿੰਘ