ਹੈਰੋਇਨ ਸਮੇਤ 2 ਗ੍ਰਿਫਤਾਰ
Saturday, Aug 12, 2017 - 12:48 AM (IST)

ਬਟਾਲਾ, (ਬੇਰੀ, ਸੈਂਡੀ)- ਵੱਖ-ਵੱਖ ਥਾਣਿਆਂ ਦੀ ਪੁਲਸ ਵੱਲੋਂ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਹੈ। ਜਾਣਕਾਰੀ ਦਿੰਦਿਆਂ ਐੱਸ.ਆਈ. ਰਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਬੀਤੀ ਸ਼ਾਮ ਪੁਲ ਡਰੇਨ ਛਿਛਰੇਵਾਲ 'ਤੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਸ਼ੱਕੀ ਹਾਲਤ 'ਚ ਆਉਂਦੇ ਇਕ ਵਿਅਕਤੀ ਨੂੰ ਦੇਖ ਕੇ ਉਸ ਨੂੰ ਤਲਾਸ਼ੀ ਲਈ ਰੋਕਿਆ ਤਾਂ ਉਸ ਪਾਸੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ 'ਤੇ ਪੁਲਸ ਮੁਲਾਜ਼ਮਾਂ ਨੇ ਵਿਅਕਤੀ ਨੂੰ ਤੁਰੰਤ ਹਿਰਾਸਤ 'ਚ ਲੈ ਲਿਆ।
ਉਕਤ ਪੁਲਸ ਅਧਿਕਾਰੀ ਮੁਤਾਬਕ ਫੜੇ ਗਏ ਵਿਅਕਤੀ ਦੀ ਪਛਾਣ ਓਂਕਾਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਤੇਜਾ ਕਲਾਂ ਵਜੋਂ ਹੋਈ ਹੈ। ਐੱਸ. ਆਈ. ਰਾਮ ਸਿੰਘ ਨੇ ਕਿਹਾ ਕਿ ਉਕਤ ਵਿਅਕਤੀ ਵਿਰੁੱਧ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ।
ਇਸੇ ਤਰ੍ਹਾਂ, ਥਾਣਾ ਸਿਵਲ ਲਾਈਨ ਦੀ ਪੁਲਸ ਨੇ ਹੈਰੋਇਨ ਸਮੇਤ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਦੌਰਾਨੇ ਗਸ਼ਤ ਸੰਤ ਨਗਰ ਬਟਾਲਾ ਤੋਂ ਅਜੇ ਕੁਮਾਰ ਪੁੱਤਰ ਜਗਦੀਸ਼ ਰਾਜ ਵਾਸੀ ਅੱਚਲੀ ਗੇਟ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਤੋਂ ਬਾਅਦ ਇਸ ਵਿਰੁੱਧ ਥਾਣਾ ਸਿਵਲ ਲਾਈਨ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ।