ਹੈਰੋਇਨ ਸਮੇਤ 2 ਗ੍ਰਿਫਤਾਰ

01/19/2018 6:27:15 AM

ਸੁਲਤਾਨਪੁਰ ਲੋਧੀ, (ਧੀਰ)- ਪੁਲਸ ਨੇ ਨਸ਼ਿਆਂ ਖਿਲਾਫ ਛੇੜੀ ਹੋਈ ਮੁਹਿੰਮ 'ਚ ਹੋਰ ਸਫਲਤਾ ਜੋੜਦੇ ਹੋਏ ਅੱਜ 2 ਨਸ਼ਿਆਂ ਦੇ ਸਮੱਗਲਰਾਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। 
ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਕਿਰਪਾਲ ਸਿੰਘ, ਐੱਚ. ਸੀ. ਸੁਰਜੀਤ ਸਿੰਘ, ਤਰਸੇਮ ਸਿੰਘ ਪੁਲਸ ਪਾਰਟੀ ਦੇ ਨਾਲ ਗਸ਼ਤ ਕਰਦੇ ਹੋਏ ਟੀ. ਪੁਆਇੰਟ ਕਰਮਜੀਤਪੁਰ ਪੁੱਜੇ ਤਾਂ ਪਿੰਡ ਕਰਮਜੀਤਪੁਰ ਦੀ ਤਰਫੋਂ ਇਕ ਨੌਜਵਾਨ ਨੂੰ ਪੈਦਲ ਆਉਂਦੇ ਨੂੰ ਵੇਖ ਕੇ ਸ਼ੱਕ ਦੇ ਆਧਾਰ 'ਤੇ ਰੋਕਿਆਂ, ਜਿਸ ਨੇ ਆਪਣਾ ਨਾਂ ਹਰਜੀਤ ਸਿੰਘ ਉਰਫ ਜੁਗਨੂੰ ਪੁੱਤਰ ਹਰਮਿੰਦਰ ਸਿੰਘ ਵਾਸੀ ਗਾਂਧੀ ਚੌਕ ਥਾਣਾ ਸ਼ਾਹਕੋਟ ਦੱਸਿਆ, ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। 
ਇਸੇ ਤਰ੍ਹਾਂ ਇਕ ਹੋਰ ਮਾਮਲੇ 'ਚ ਏ. ਐੱਸ. ਆਈ. ਗੁਰਦੀਪ ਸਿੰਘ ਐੱਚ. ਸੀ. ਹਰੀਸ਼ ਕੁਮਾਰ, ਐੱਚ. ਸੀ. ਸੁਰਜੀਤ ਲਾਲ, ਐੱਚ. ਸੀ. ਹਰਨੇਕ ਸਿੰਘ, ਅਮਰਜੀਤ ਸਿੰਘ ਦੇ ਨਾਲ ਗਸ਼ਤ ਕਰਦੇ ਹੋਏ ਪਿੰਡ ਡੱਲਾ ਟੀ ਪੁਆਇੰਟ 'ਤੇ ਪੁੱਜੇ ਤਾਂ ਪਿੰਡ ਡੱਲਾ ਤਰਫੋਂ ਇਕ ਨੌਜਵਾਨ ਨੂੰ ਪੈਦਲ ਆਉਂਦਾ ਵੇਖਿਆ, ਜੋ ਪੁਲਸ ਪਾਰਟੀ ਨੂੰ ਵੇਖ ਘਬਰਾ ਕੇ ਪਿੱਛੇ ਮੁੜਨ ਲੱਗਾ ਤਾਂ ਪੁਲਸ ਕਰਮਚਾਰੀਆਂ ਨੇ ਉਸ ਨੂੰ ਕਾਬੂ ਕਰ ਲਿਆ। ਜਿਸ ਨੇ ਆਪਣਾ ਨਾਂ ਪਰਵਿੰਦਰ ਕੁਮਾਰ ਉਰਫ ਭਿੰਦਾ ਪੁੱਤਰ ਖਰੈਤੀ ਲਾਲ ਵਾਸੀ ਮੁਹੱਲਾ ਛੀਬਿਆਂ ਥਾਣਾ ਸ਼ਾਹਕੋਟ ਦੱਸਿਆ, ਜਿਸ ਦੀ ਤਲਾਸ਼ੀ ਲੈਣ ਉਪਰੰਤ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਉਕਤ ਦੋਵੇਂ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ। 
ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਪਕੜੇ ਗਏ ਦੋਵੇਂ ਮੁਲਜ਼ਮਾਂ ਨੂੰ ਸਪਲਾਈ ਕਰਨ ਵਾਲਿਆਂ ਦੀ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਉਸ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਮੌਕੇ ਏ. ਐੱਸ. ਆਈ. ਗੁਰਦੀਪ ਸਿੰਘ, ਐੱਚ. ਸੀ. ਅਮਰਜੀਤ ਸਿੰਘ, ਐੱਚ. ਸੀ. ਸੁਰਜੀਤ ਸਿੰਘ ਆਦਿ ਵੀ ਹਾਜ਼ਰ ਸਨ।


Related News