ਡਰੱਗ ਮਨੀ ਅਤੇ ਹੈਰੋਇਨ ਸਮੇਤ 2 ਗ੍ਰਿਫਤਾਰ

Saturday, Jan 20, 2018 - 02:54 PM (IST)

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਕਾਊੁਂਟਰ ਇੰਟੈਲੀਜੈਂਸੀ ਪੁਲਸ ਵੱਲੋਂ 2 ਭਾਰਤੀਆਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਊੁਂਟਰ ਇੰਟੈਲੀਜੈਂਸੀ ਪੁਲਸ ਨੇ 310 ਗ੍ਰਾਮ ਹੈਰੋਇਨ ਸਮੇਤ 2 ਭਾਰਤੀਆਂ ਨੂੰ ਕਾਬੂ ਕੀਤਾ ਹੈ। ਜਦਕਿ ਉਨ੍ਹਾਂ 'ਚੋਂ ਇਕ ਤਸਕਰ ਪੁਲਸ ਨੂੰ ਵੇਖ ਕੇ ਫਰਾਰ ਹੋ ਗਿਆ। ਜਿਸ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਵੱਲੋਂ ਛਾਪਾਮਾਰੀ ਕੀਤੀ ਜਾ ਰਹੀ ਹੈ।

PunjabKesari
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਏ. ਆਈ. ਜੀ. ਕਾਊਂਟਰ ਇੰਟੈਲੀਜੈਂਸੀ ਫਿਰੋਜ਼ਪੁਰ ਸ੍ਰੀ ਨਰਿੰਦਰਪਾਲ ਸਿੰਘ ਸਿੰਧੂ ਨੇ ਦੱਸਿਆ ਕਿ ਫੜੀ ਗਈ ਹੈਰੋਇਨ ਦੀ ਕੀਮਤ ਕਰੀਬ ਡੇਢ ਕਰੋੜ ਰੁਪਏ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਏ.ਐੱਸ.ਆਈ.ਜਸਵੰਤ ਸਿੰਘ, ਐੱਸ.ਐੱਚ.ਓ. ਕਾਊਂਟਰ ਇੰਟੈਲੀਜੈਂਸੀ ਪੁਲਸ ਪਾਰਟੀ ਨਾਲ ਸ਼ੱਕੀ ਲੋਕਾਂ ਦੀ ਤਲਾਸ਼ੀ ਲੈਣ ਲਈ ਸਰਹੱਦੀ ਪਿੰਡ ਜਾ ਰਹੇ ਸਨ ਤਾਂ ਪਲਸਰ ਮੋਟਰਸਾਇਕਲ 'ਤੇ 3 ਵਿਅਕਤੀ ਆ ਰਹੇ ਸਨ, ਜੋ ਪੁਲਸ ਨੂੰ ਵੇਖ ਫਰਾਰ ਹੋ ਗਏ। ਪਿੱਛਾ ਕਰਨ 'ਤੇ ਪੁਲਸ ਨੇ 2 ਨੂੰ ਮੌਕੇ 'ਤੇ ਕਾਬੂ ਕਰ ਲਿਆ ਪਰ ਇਕ ਵਿਅਕਤੀ ਫਰਾਰ ਹੋ ਗਿਆ। ਤਲਾਸ਼ੀ ਲੈਣ 'ਤੇ ਪੁਲਸ 'ਤੇ ਉਨ੍ਹਾਂ ਤੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਗਈ। ਦੋਸ਼ੀਆਂ ਦੀ ਪਛਾਣ ਗੁਰਦੀਪ ਸਿੰਘ ਅਤੇ ਰਣਜੀਤ ਸਿੰਘ ਦੇ ਨਾਮ ਤੋਂ ਹੋਈ ਹੈ। ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News