ਨਾਜਾਇਜ਼ ਸ਼ਰਾਬ ਸਮੇਤ 2 ਗ੍ਰਿਫਤਾਰ

02/10/2018 7:58:15 AM

ਸੁਲਤਾਨਪੁਰ ਲੋਧੀ, (ਧੀਰ)- ਪੁਲਸ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਦੇ ਖਿਲਾਫ ਛੇੜੀ ਹੋਈ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਵੱਖ-ਵੱਖ ਮਾਮਲਿਆਂ 'ਚ 2 ਨਾਜਾਇਜ਼ ਸ਼ਰਾਬ ਵੇਚਣ ਵਾਲੇ ਸਮੱਗਲਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। 
ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸੁਖਦੇਵ ਸਿੰਘ, ਐੱਚ. ਸੀ. ਹਰਵਿੰਦਰ ਸਿੰਘ, ਪੀ. ਐੱਚ. ਜੀ. ਜਗਤਾਰ ਸਿੰਘ ਆਦਿ ਦੇ ਨਾਲ ਗਸ਼ਤ ਕਰਦੇ ਹੋਏ ਦੀ ਪੁਆਇੰਟ ਅਹਿਮਦਪੁਰ ਛੰਨਾ 'ਤੇ ਮੌਜੂਦ ਸਨ ਤਾਂ ਇਕ ਨੌਜਵਾਨ ਨੂੰ ਪਿੰਡ ਤਲਵੰਡੀ ਮਾਧੋ ਦੀ ਤਰਫੋ ਪੈਦਲ ਆÀੁਂਦੇ ਹੱਥ 'ਚ ਵਜ਼ਨਦਾਰ ਪਲਾਸਟਿਕ ਦੀ ਕੇਨੀ ਪਕੜੇ ਵੇਖ ਸ਼ੱਕ ਦੇ ਆਧਾਰ 'ਤੇ ਰੋਕਿਆ ਤੇ ਨਾਂ ਪਤਾ ਪੁੱਛਣ 'ਤੇ ਉਸ ਨੇ ਆਪਣਾ ਨਾਂ ਜਸਪਾਲ ਸਿੰਘ ਉਰਫ ਜੱਸਾ ਪੁੱਤਰ ਗੁਰਦੀਪ ਸਿੰਘ ਵਾਸੀ ਨਵਾਂ ਪਿੰਡ ਖਾਲੋਵਾਲ, ਥਾਣਾ ਲੋਹੀਆਂ, ਜ਼ਿਲਾ ਜਲੰਧਰ ਦੱਸਿਆ, ਦੀ ਤਲਾਸ਼ੀ ਲੈਣ 'ਤੇ ਕੇਨੀ 'ਚੋਂ 14 ਬੋਤਲਾਂ (11070) ਐੱਮ. ਐੱਲ. ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। 
ਇਸੇ ਤਰ੍ਹਾਂ ਇਕ ਹੋਰ ਮਾਮਲੇ 'ਚ ਐੱਚ. ਸੀ. ਗੁਰਮੇਜ ਸਿੰਘ ਐੱਚ. ਸੀ. ਬਲਵੰਤ ਸਿੰਘ, ਐੱਚ. ਸੀ. ਰਵਿੰਦਰ ਕੁਮਾਰ ਆਦਿ ਦੇ ਨਾਲ ਮੋਟਰਸਾਈਕਲਾਂ 'ਤੇ ਗਸ਼ਤ ਕਰਦੇ ਹੋਏ ਪਿੰਡ ਨਸੀਰੇਵਾਲ ਨਜ਼ਦੀਕ ਗੈਸ ਏਜੰਸੀ ਦੇ ਕੋਲ ਪੁੱਜੇ ਤਾਂ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ, ਜਿਸ ਤੋਂ ਨਾਂ ਪਤਾ ਪੁੱਛਣ 'ਤੇ ਉਸ ਨੇ ਆਪਣਾ ਨਾਂ ਕੁਲਵਿੰਦਰ ਸਿੰਘ ਉਰਫ ਕਿੰਦਰ ਪੁੱਤਰ ਸਵ. ਸਰਬਣ ਸਿੰਘ ਵਾਸੀ ਰਾਈਵਾਲ ਬੇਟ ਥਾਣਾ ਲੋਹੀਆਂ ਦੱਸਿਆ, ਦੇ ਹੱਥ 'ਚ ਫੜੀ ਪਲਾਸਟਿਕ ਦੀ ਕੇਨੀ 'ਚੋਂ 17 ਬੋਤਲਾਂ (13500) ਐੱਮ. ਐੱਲ. ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਉਕਤ ਦੋਵੇਂ ਮੁਲਜ਼ਮਾਂ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।