ਚੋਰੀ ਦੇ ਮੋਟਰਸਾਈਕਲਾਂ ਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਗ੍ਰਿਫਤਾਰ

Thursday, Mar 01, 2018 - 06:51 AM (IST)

ਚੋਰੀ ਦੇ ਮੋਟਰਸਾਈਕਲਾਂ ਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਗ੍ਰਿਫਤਾਰ

ਕਪੂਰਥਲਾ, (ਭੂਸ਼ਣ)- ਪੁਲਸ ਨੇ ਨਾਕਾਬੰਦੀ ਦੇ ਦੌਰਾਨ ਚੋਰੀ ਦੇ 2 ਮੋਟਰਸਾਈਕਲਾਂ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ।
ਜਾਣਕਾਰੀ ਅਨੁਸਾਰ ਥਾਣਾ ਸਦਰ ਕਪੂਰਥਲਾ ਦੇ ਐੱਸ. ਐੱਚ. ਓ. ਪਰਮਿੰਦਰ ਸਿੰਘ ਨੇ ਪੁਲਸ ਟੀਮ ਦੇ ਨਾਲ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ 2 ਮੋਟਰਸਾਈਕਲ 'ਤੇ ਸਵਾਰ 2 ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰ ਕੇ ਦੋਨਾਂ ਨੂੰ ਗ੍ਰਿਫਤਾਰ ਕਰ ਲਿਆ । ਪੁੱਛਗਿਛ ਦੇ ਦੌਰਾਨ ਉਨ੍ਹਾਂ ਤੋਂ 2 ਮੋਟਰਸਾਈਕਲ ਚੋਰੀ ਦੇ ਬਰਾਮਦ ਹੋਏ। ਨਾਂ ਪਤਾ ਪੁੱਛਣ 'ਤੇ ਉਨ੍ਹਾਂ ਆਪਣਾ ਨਾਂ ਤਲਵਿੰਦਰ ਸਿੰਘ ਉਰਫ ਪਿੰਦੀ ਪੁੱਤਰ ਕਰਨੈਲ ਸਿੰਘ ਨਿਵਾਸੀ ਪਿੰਡ ਰਮੀਦੀ ਅਤੇ ਬਲਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਨਿਵਾਸੀ ਪਿੰਡ ਰਮੀਦੀ ਦੱਸਿਆ । ਉਕਤ ਵਿਅਕਤੀਆਂ ਨੇ ਮੰਨਿਆ ਕਿ ਉਨ੍ਹਾਂ ਨੇ ਇਹ ਮੋਟਰਸਾਈਕਲ 2 ਦਿਨ ਪਹਿਲਾਂ ਹੋਸ਼ਿਆਰਪੁਰ ਖੇਤਰ ਤੋਂ ਚੋਰੀ ਕੀਤੇ ਸਨ ਅਤੇ ਇਨ੍ਹਾਂ ਨੂੰ ਵੇਚਣ ਲਈ ਗਾਹਕ ਦੀ ਤਲਾਸ਼ ਕਰ ਰਹੇ ਸਨ। ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ 100 ਨਸ਼ੇ ਵਾਲੀਆਂ ਗੋਲੀਆਂ ਵੀ ਬਰਾਮਦ ਹੋਈਆਂ। ਦੋਨਾਂ ਮੁਲਜ਼ਮਾਂ ਨੂੰ ਅਦਾਲਤ ਨੇ 14 ਦਿਨ ਦੀ ਜੁਡੀਸ਼ਿਅਲ ਹਿਰਾਸਤ ਵਿਚ ਭੇਜ ਦਿੱਤਾ ਹੈ।  


Related News