2 ਕਿਲੋ 200 ਗ੍ਰਾਮ ਹੈਰੋਇਨ ਅਤੇ 2 ਲੱਖ ਦੀ ਡਰੱਗ ਮਣੀ ਸਣੇ ਦਿਓਰ-ਭਰਜਾਈ ਕਾਬੂ
Thursday, Oct 05, 2023 - 09:19 AM (IST)
ਤਰਨਤਾਰਨ (ਰਮਨ ਚਾਵਲਾ) - ਐੱਸ. ਟੀ. ਐੱਫ. ਜਲੰਧਰ ਦੀ ਟੀਮ ਵੱਲੋਂ ਅੰਮ੍ਰਿਤਸਰ ਬਠਿੰਡਾ ਨੈਸ਼ਨਲ ਹਾਈਵੇ ਤਰਨਤਾਰਨ ’ਤੇ ਮੌਜੂਦ ਪਿੰਡ ਪਿੱਦੀ ਵਿਖੇ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਨਾਕੇਬੰਦੀ ਦੌਰਾਨ ਦਿਓਰ ਅਤੇ ਭਰਜਾਈ ਨੂੰ ਹੈਰੋਇਨ ਅਤੇ ਡਰੱਗ ਮਣੀ ਸਣੇ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਖਿਲਾਫ ਐੱਸ. ਟੀ. ਐੱਫ. ਦੇ ਵਿਸ਼ੇਸ਼ ਥਾਣੇ ’ਚ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਤਿਓਹਾਰੀ ਸੀਜ਼ਨ ’ਚ ਕਾਰ ਖ਼ਰੀਦਣੀ ਪਵੇਗੀ ਮਹਿੰਗੀ, ਕਈ ਗੱਡੀਆਂ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ
ਜਾਣਕਾਰੀ ਅਨੁਸਾਰ ਐੱਸ. ਟੀ. ਐੱਫ. ਜਲੰਧਰ ਦੇ ਡੀ. ਐੱਸ. ਪੀ. ਜੋਗੇਸ਼ ਕੁਮਾਰ ਦੀ ਅਗਵਾਈ ਹੇਠ ਇੰਸਪੈਕਟਰ ਨਰਿੰਦਰ ਕੁਮਾਰ ਸਣੇ ਪੁਲਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਿੰਡ ਪਿੱਦੀ ਵਿਖੇ ਸੜਕ ਕਿਨਾਰੇ ਖੜ੍ਹੇ ਇਕ ਔਰਤ ਸਣੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ 2 ਕਿਲੋ 200 ਗ੍ਰਾਮ ਹੈਰੋਇਨ ਅਤੇ 2 ਲੱਖ 5 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਡੀ. ਐੱਸ. ਪੀ. ਜੋਗੇਸ਼ ਕੁਮਾਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰੇਖਾ ਪਤਨੀ ਤਰਸੇਮ ਅਤੇ ਉਸ ਦਾ ਦਿਓਰ ਅਨਮੋਲਕ ਸਿੰਘ ਵਾਸੀ ਪਿੰਡ ਪਿੱਦੀ ਵਜੋਂ ਹੋਈ ਹੈ।
ਡੀ. ਐੱਸ. ਪੀ. ਨੇ ਦੱਸਿਆ ਕਿ ਪੁਲਸ ਵੱਲੋਂ ਫੜੇ ਗਏ ਮੁਲਜ਼ਮਾਂ ਦੇ ਫਰਾਰ ਸਾਥੀ ਵਿਸ਼ਾਲ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫੜੀ ਗਈ ਔਰਤ ਰੇਖਾ ਦਾ ਪਤੀ ਫਿਰੋਜ਼ਪੁਰ ਜੇਲ ’ਚ ਬੰਦ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 12 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : 4 ਦਹਾਕਿਆਂ ਤੋਂ ਕਾਨੂੰਨ ਦੇ ਸ਼ਿਕੰਜੇ 'ਚ ਫਸੀ ਭੰਗ ਦੀ ਖੇਤੀ, ਹਿਮਾਚਲ ਸੂਬੇ ਨੂੰ ਕਰ ਸਕਦੀ ਹੈ ਮਾਲਾਮਾਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8