ਚੋਰੀ ਦੇ 2 ਮੋਟਰਸਾਈਕਲਾਂ ਸਣੇ 2 ਗ੍ਰਿਫਤਾਰ
Wednesday, Aug 02, 2017 - 02:28 AM (IST)
ਗੁਰੂਹਰਸਹਾਏ, (ਆਵਲਾ)— ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਰੇਲਵੇ ਪੁਲ ਦੇ ਨਜ਼ਦੀਕ ਨਾਕਾਬੰਦੀ ਕਰ ਕੇ 2 ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਪੁਲਸ ਨੇ ਮਿੱਠਨ ਸਿੰਘ ਪੁੱਤਰ ਬੂੜ ਸਿੰਘ ਵਾਸੀ ਗੁਰੂਹਰਸਹਾਏ ਅਤੇ ਸੰਦੀਪ ਉਰਫ ਗੋਲੂ ਪੁੱਤਰ ਜਸਵੰਤ ਸਿੰਘ ਵਾਸੀ ਸੂਰਪੇ ਵਾਲਾ ਨੂੰ ਚੋਰੀ ਕੀਤੇ 2 ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ।
