30 ਨਸ਼ੀਲੀਆਂ ਗੋਲੀਆਂ ਸਮੇਤ 2 ਗ੍ਰਿਫਤਾਰ

Tuesday, Oct 29, 2024 - 04:00 AM (IST)

30 ਨਸ਼ੀਲੀਆਂ ਗੋਲੀਆਂ ਸਮੇਤ 2 ਗ੍ਰਿਫਤਾਰ

ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ) - ਥਾਣਾ ਸਿਟੀ ਔੜ ਦੀ ਪੁਲਸ ਨੇ 2 ਵਿਅਕਤੀਆਂ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਵੀਰ ਰਾਮ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਕਸਬਾ ਔੜ ਤੋਂ ਪਿੰਡ ਮੀਰਪੁਰ ਲੱਖਾ ਨੂੰ ਜਾ ਰਹੀ ਸੀ ਤਾਂ ਉਨ੍ਹਾਂ  ਨਹਿਰ ਦੇ ਪੁਲ ਕੋਲ 2 ਵਿਅਕਤੀਆਂ ਨੂੰ ਖੜ੍ਹੇ ਦੇਖਿਆ ਤਾਂ ਉਹ ਘਬਰਾ ਗਏ ਤੇ ਹੱਥ ’ਚ ਫੜਿਆ ਲਿਫਾਫਾ ਜ਼ਮੀਨ ’ਤੇ ਸੁੱਟ ਦਿੱਤਾ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਨੌਜਵਾਨਾਂ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ  ਤਾਂ ਉਸ ’ਚੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਏ. ਐੱਸ. ਆਈ. ਨੇ ਦੱਸਿਆ ਕਿ ਫੜੇ ਗਏ ਨੌਜਵਾਨਾਂ ਦੀ ਪਛਾਣ ਰੋਹਿਤ ਕੁਮਾਰ ਵਾਸੀ ਔੜ ਅਤੇ ਅਮਨ ਕੁਮਾਰ ਵਾਸੀ ਪਿੰਡ ਹੇਡੀਆਂ ਵਜੋਂ ਹੋਈ ਹੈ। 


author

Inder Prajapati

Content Editor

Related News