32 ਬੋਰ ਦੇ ਪਿਸਤੌਲ, 35000 ਭਾਰਤੀ ਕਰੰਸੀ, 15 ਰੌਂਦ ਤੇ ਵਰਨਾ ਕਾਰ ਸਮੇਤ 2 ਗ੍ਰਿਫਤਾਰ
Sunday, Feb 16, 2025 - 12:59 PM (IST)
 
            
            ਤਰਨਤਾਰਨ (ਰਮਨ)-ਥਾਣਾ ਵਲਟੋਹਾ ਦੀ ਪੁਲਸ ਨੇ ਇਕ 32 ਬੋਰ ਪਿਸਤੌਲ, 15 ਰੌਂਦ, 35000 ਰੁਪਏ ਭਾਰਤੀ ਕਰੰਸੀ ਅਤੇ ਇਕ ਵਰਨਾ ਕਾਰ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਗ੍ਰਿਫਤਾਰ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਅਗਲੇਰੀ ਪੁੱਛਗਿੱਛ ਆਰੰਭ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਡਿਪੋਰਟ ਹੋਏ ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚਦਿਆਂ ਹੀ ਮਿਲਣਗੀਆਂ ਸਹੂਲਤਾਂ, CM ਮਾਨ ਪਹੁੰਚੇ ਅੰਮ੍ਰਿਤਸਰ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਵਲਟੋਹਾ ਦੇ ਮੁਖੀ ਸਬ ਇੰਸਪੈਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਚੈਕਿੰਗ ਦੌਰਾਨ ਇਕ ਵਰਨਾ ਕਾਰ ਜਿਸਦਾ ਨੰਬਰ ਜੰਮੂ ਨਾਲ ਸਬੰਧਤ ਹੈ, ਨੂੰ ਰੁਕਣ ਦਾ ਇਸ਼ਾਰਾ ਕੀਤਾ ਅਤੇ ਉਸ ’ਚ ਸਵਾਰ ਵਿਅਕਤੀਆਂ ਕੋਲੋਂ ਨਾਂ ਪਤਾ ਪੁੱਛਿਆ, ਜਿਨ੍ਹਾਂ ਨੇ ਆਪਣੀ ਪਛਾਣ ਕਰਨ ਵੀਰ ਸਿੰਘ ਉਰਫ ਧੰਨਾ ਪੁੱਤਰ ਸਾਰੇ ਸਿੰਘ ਵਾਸੀ ਵਲਟੋਹਾ ਅਤੇ ਬਲਰਾਮ ਕ੍ਰਿਸ਼ਨ ਪੁੱਤਰ ਰਮੇਸ਼ ਕੁਮਾਰ ਵਾਸੀ ਰਜਿੰਦਰਾ ਨਗਰ ਅੰਮ੍ਰਿਤਸਰ ਵਜੋਂ ਦੱਸੀ ਹੈ। ਇਸ ਦੌਰਾਨ ਕਾਰ ਦੀ ਤਲਾਸ਼ੀ ਲੈਣ ’ਤੇ ਇਕ 32 ਬੋਰ ਪਿਸਤੌਲ, 15 ਜ਼ਿੰਦਾ ਰੌਂਦ, 35000 ਰੁਪਏ ਭਾਰਤੀ ਕਰੰਸੀ ਬਰਾਮਦ ਹੋਈ। ਮੌਕੇ ’ਤੇ ਕੀਤੀ ਗਈ ਪੁੱਛਗਿੱਛ ਦੌਰਾਨ ਸਬੰਧਤ ਵਿਅਕਤੀ ਆਂ ਵੱਲੋਂ ਕੋਈ ਵੀ ਲਾਇਸੈਂਸ ਪੇਸ਼ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਡਰਾਈ ਡੇਅ ਘੋਸ਼ਿਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                            