ਪੁਲਸ ਦੇ ਹੱਥ ਲੱਗੀ ਵੱਡੀ ਸਫ਼ਲਤਾ, ਚੋਰੀ ਦੇ 6 ਮੋਟਰਸਾਈਕਲ ਸਣੇ 2 ਗ੍ਰਿਫ਼ਤਾਰ

Sunday, Jan 01, 2023 - 09:48 PM (IST)

ਪੁਲਸ ਦੇ ਹੱਥ ਲੱਗੀ ਵੱਡੀ ਸਫ਼ਲਤਾ, ਚੋਰੀ ਦੇ 6 ਮੋਟਰਸਾਈਕਲ ਸਣੇ 2 ਗ੍ਰਿਫ਼ਤਾਰ

ਸ਼ਾਹਕੋਟ (ਅਰਸ਼ਦੀਪ, ਤ੍ਰੇਹਨ) : ਥਾਣਾ ਮੁਖੀ ਇੰਸ. ਗੁਰਿੰਦਰਜੀਤ ਸਿੰਘ ਨਾਗਰਾ ਵੱਲੋਂ ਸਮੇਤ ਪੁਲਸ ਪਾਰਟੀ ਨੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਚੋਰੀ ਦੇ 6 ਮੋਟਰਸਾਈਕਲ ਤੇ 150 ਨਸ਼ੇ ਵਾਲੀਆਂ ਗੋਲੀਆਂ ਸਮੇਤ 1 ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਡੀ. ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ ਤੇ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਐੱਸ. ਆਈ. ਸਰਬਜੀਤ ਸਿੰਘ ਨੇ ਸਮੇਤ ਪੁਲਸ ਪਾਰਟੀ ਨੇ ਨਾਕਾਬੰਦੀ ਦੌਰਾਨ ਮਿੰਟੂ ਕੁਮਾਰ ਉਰਫ ਘੁੱਦਾ ਪੁੱਤਰ ਮੋਹਣ ਲਾਲ ਵਾਸੀ ਗੁਰੂ ਨਾਨਕਪੁਰਾ ਨਕੋਦਰ ਥਾਣਾ, ਗੁਰਜੰਟ ਸਿੰਘ ਉਰਫ਼ ਜੱਟ ਪੁੱਤਰ ਮਲਕੀਤ ਸਿੰਘ ਵਾਸੀ ਪਿੰਡ ਮਾਣਕਪੁਰ ਨੂੰ ਰੋਕ ਕੇ ਚੈਕਿੰਗ ਕੀਤੀ, ਜਿਨ੍ਹਾਂ ਤੋਂ ਮੋਟਰਸਾਈਕਲ ਸਪਲੈਂਡਰ ਚੋਰੀਸ਼ੁਦਾ ਬਰਾਮਦ ਹੋਇਆ, ਜਿਸ ’ਤੇ ਇਨ੍ਹਾਂ ਖ਼ਿਲਾਫ਼ ਮੁਕੱਦਮਾ ਥਾਣਾ ਸ਼ਾਹਕੋਟ ਦਰਜ ਰਜਿਸਟਰ ਕੀਤਾ ਗਿਆ ਤੇ ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਗਿਆ।

ਡੂੰਘਾਈ ਨਾਲ ਪੁੱਛਗਿੱਛ ਕਰਨ ’ਤੇ ਇਨ੍ਹਾਂ ਤੋਂ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ 5 ਹੋਰ ਮੋਟਰਸਾਈਕਲ ਬਰਾਮਦ ਹੋਏ ਹਨ। ਬਰਾਮਦ ਕੀਤੇ ਮੋਟਰਸਾਈਕਲਾਂ ’ਚ 5 ਹੀਰੋ ਸਪਲੈਂਡਰ ਤੇ 1 ਮੋਟਰਸਾਈਕਲ ਬਜਾਜ ਸੀ. ਟੀ 100 ਬਰਾਮਦ ਹੋਇਆ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸੇ ਤਰ੍ਹਾਂ ਏ. ਐੱਸ. ਆਈ. ਲਖਬੀਰ ਸਿੰਘ ਥਾਣਾ ਸ਼ਾਹਕੋਟ ਨੇ ਸਮੇਤ ਪੁਲਸ ਪਾਰਟੀ ਨਾਕਾਬੰਦੀ ਦੌਰਾਨ ਗੁਰਵਿੰਦਰ ਸਿੰਘ ਉਰਫ ਗੁੱਲੂ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਢੰਡੋਵਾਲ ਨੂੰ ਕਾਬੂ ਕਰ ਕੇ ਤਲਾਸ਼ੀ ਕੀਤੀ ਤਾਂ ਇਨ੍ਹਾਂ ਤੋਂ 150 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ’ਤੇ ਇਸ ਖ਼ਿਲਾਫ਼ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ।


author

Mandeep Singh

Content Editor

Related News