ਜਲਾਲਾਬਾਦ ਪੁਲਸ ਦੀ ਵੱਡੀ ਕਾਰਵਾਈ, 9 ਕਿਲੋ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ

06/04/2023 5:32:25 PM

ਜਲਾਲਾਬਾਦ (ਨਿਖੰਜ,ਜਤਿੰਦਰ) : ਪੰਜਾਬ ਸਰਕਾਰ ਵੱਲੋਂ ਨਸ਼ਾ ਸਮੱਗਲਰਾ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਫਾਜ਼ਿਲਕਾ ਪੁਲਸ ਦੀ ਸੀਨੀਅਰ ਪੁਲਸ ਕਪਤਾਨ ਅਵਨੀਤ ਕੌਰ ਸਿੱਧੂ ਦੇ ਦਿਸ਼ਾ-ਨਿਰਦੇਸ਼ਾ ਹੇਠ ਅਤੁਲ ਸੋਨੀ ਉਪ-ਕਪਤਾਨ ਪੁਲਸ ਸਬ-ਡਵੀਜ਼ਨ ਜਲਾਲਾਬਾਦ ਦੀ ਅਗਵਾਈ ’ਚ ਐੱਸ. ਐੱਚ. ੳ. ਗੁਰਵਿੰਦਰ ਕੁਮਾਰ ਵੱਲੋਂ ਬੀਤੇ ਦਿਨੀਂ 5 ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 73  ਦਰਜ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਸ ਕਪਤਾਨ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਅਮਨਦੀਪ ਸਿੰਘ ਪੁੱਤਰ ਸ਼ਰਮਾ ਸਿੰਘ ਵਾਸੀ ਢੰਡੀ ਕਦੀਮ, ਬੱਗੂ ਸਿੰਘ ਪੁੱਤਰ ਨਾਮਲੂਮ ਵਾਸੀ ਨੋ ਬਹਿਰਾਮ ਸ਼ੇਰ ਸਿੰਘ ਵਾਲਾ, ਬਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ, ਗੁਰਪ੍ਰੀਤ ਸਿੰਘ ਉਰਫ ਗੋਰੀ ਪੁੱਤਰ ਲਛਮਣ ਸਿੰਘ ਵਾਸੀ ਢਾਣੀ ਨੱਥਾਂ ਸਿੰਘ ਦਾਖਲੀ ਢੰਡੀ ਕਦੀਮ, ਹੁਸ਼ਿਆਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਤੇ ਕੁਝ ਅਣਪਛਾਤੇ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਰਿਸ਼ਵਤ ਲੈਣ ਦੇ ਦੋਸ਼ 'ਚ ਫਸੇ ਫਰੀਦਕੋਟ ਦੇ SP-DSP ਨੂੰ ਲੈ ਕੇ ਇਕ ਹੋਰ ਵੱਡਾ ਖ਼ੁਲਾਸਾ

ਉਕਤ ਵਿਅਕਤੀ ਇੱਕ ਪਲਟੀਨਾ ਮੋਟਰ ਸਾਈਕਲ 'ਤੇ 9 ਕਿਲੋ 387 ਗ੍ਰਾਮ ਹੈਰੋਇਨ ਲੈ ਕੇ ਜਾਂਦੇ ਹੋਏ ਪੁਲਸ ਵੱਲੋ ਪਿੰਡ ਢੰਡੀ ਕਦੀਮ ਤੋਂ ਕਾਬੂ ਕੀਤਾ ਗਿਆ। ਪੁਲਸ ਨੇ ਉਕਤ ਦੋਸ਼ੀਆਂ ’ਚ ਸ਼ਾਮਲ ਤਸਕਰਾਂ ਪਾਸੋਂ ਇੱਕ ਕਿੱਟ ਬੈਗ ਰੰਗ ਕਾਲਾ ਵਿੱਚੋਂ 9 ਕਿਲੋ 387 ਗ੍ਰਾਮ ਹੈਰੋਇਨ ਸਣੇ 3 ਡਰੋਨ ਨਾਲ ਬਣਨ ਵਾਲੇ ਬੈਗ, ਬਲਾਈਨ ਕਿੰਗ ਬੈੱਲ, 2 ਰਬੜ ੳ. ਵਾਈ. ਐੱਸ. ਬਰਮਾਦ ਕਰਕੇ ਵੱਡੀ ਕਾਯਮਾਬੀ ਹਾਸਲ ਕੀਤੀ ਹੈ। ਸੀਨੀਅਰ ਪੁਲਸ ਕਪਤਾਨ ਫਾਜ਼ਿਲਕਾ ਨੇ ਕਿਹਾ ਦੋਸ਼ੀਆਂ ਨੇ ਪੁੱਛਗਿਛ ਦੌਰਾਨ ਮੰਨਿਆ ਕਿ ਅਮਨਦੀਪ ਸਿੰਘ ਉਕਤ ਉਨ੍ਹਾ ਦੇ ਨਸ਼ੇ ਕਾਰੋਬਾਰ ਦਾ ਮੁਖੀ ਹੈ, ਜੋ ਪਾਕਿਸਤਾਨ ਸਮੱਗਲਰਾਂ ਨਾਲ ਗੱਲਬਾਤ ਕਰਕੇ ਉਧਰੋ ਡਰੋਨ ਰਾਹੀਂ ਹੈਰੋਇਨ ਭਾਰਤ ’ਚ ਮੰਗਵਾਉਂਦਾ ਹੈ ਤੇ ਉਨ੍ਹਾਂ ਨੇ ਪਹਿਲਾਂ ਵੀ ਕਈ ਵਾਰ ਹੈਰੋਇਨ ਮੰਗਵਾ ਕੇ ਅੱਗੇ ਡਿਲੀਵਰ ਕਰਨ ਬਾਰੇ ਦੱਸਿਆ ਹੈ। 

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦੀ ਇਕ ਹੋਰ ਵੱਡੀ ਪ੍ਰਾਪਤੀ, ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼ ਵਿੱਚ ਸੂਬੇ ਦੀਆਂ ਯੂਨੀਵਰਸਿਟੀਆਂ ਦੀ ਝੰਡੀ

ਸੀਨੀਅਰ ਪੁਲਸ ਕਪਤਾਨ ਨੇ ਕਿਹਾ ਕਿ ਤਸਕਰਾਂ ’ਚ ਸ਼ਾਮਲ ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਲਛਮਣ ਸਿਘ ਵਾਸੀ ਢਾਣੀ ਫੂਲਾ ਸਿੰਘ ਅਤੇ ਹੁਸ਼ਿਆਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਸ਼ੀ ਗੁਰਪ੍ਰੀਤ ਸਿੰਘ ਅਤੇ ਅਮਨਜੀਤ ਸਿੰਘ ਦੇ ਖ਼ਿਲਾਫ਼ ਪਹਿਲਾ ਵੀ ਇੱਕਠੇ ਰਲ ਕੇ ਮੋਟਰਸਾਈਕਲ ਚੋਰੀ ਕਰਨ 'ਤੇ ਮੁਕੱਦਮਾ ਨੰਬਰ 132 ਮਿਤੀ 12-10- 2021 ਅ/ਧ 379,411,34 ਥਾਣਾ ਸਦਰ ਜਲਾਲਾਬਾਦ ਵਿਖੇ ਦਰਜ ਹੈ। ਪ੍ਰੈੱਸ ਕਾਨਫਰੰਸ ਦੇ ਅੰਤ ’ਚ ਸੀਨੀਅਰ ਪੁਲਸ ਕਪਤਾਨ ਨੇ ਕਿਹਾ ਕਿ ਤਸਕਰਾਂ ਨੂੰ ਪੁਲਸ ਵੱਲੋਂ ਮਾਨਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਮੌਕੇ ਐੱਸ. ਡੀ. ਫਾਜ਼ਿਲਕਾ, ਥਾਣਾ ਸਦਰ ਐੱਸ. ਐੱਚ. ੳ. ਗੁਰਵਿੰਦਰ ਕੁਮਾਰ ਵੀ ਨਾਲ ਹਾਜ਼ਰ ਸਨ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News