10 ਗੱਟੂ ਚਾਈਨਾ ਡੋਰ ਸਮੇਤ 2 ਗ੍ਰਿਫ਼ਤਾਰ, ਜ਼ਮਾਨਤ ''ਤੇ ਰਿਹਾਅ
Tuesday, Dec 30, 2025 - 03:44 PM (IST)
ਬਠਿੰਡਾ (ਵਰਮਾ) : ਪੁਲਸ ਨੇ ਦੋ ਮੁਲਜ਼ਮਾਂ ਨੂੰ ਪਾਬੰਦੀਸ਼ੁਦਾ ਚਾਈਨਾ ਡੋਰ ਸਮੇਤ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਨੂੰ ਬਾਅਦ ਵਿੱਚ ਜ਼ਮਾਨਤ ਦੇ ਦਿੱਤੀ ਗਈ। ਜਾਣਕਾਰੀ ਅਨੁਸਾਰ ਪੁਲਸ ਨੇ ਬਠਿੰਡਾ ਦੇ ਰਹਿਣ ਵਾਲੇ ਮੁਲਜ਼ਮ ਕਮਲ ਕੁਮਾਰ ਅਤੇ ਪ੍ਰਿਥਵੀ ਰਾਜ ਨੂੰ ਅਨਾਜ ਮੰਡੀ ਤੋਂ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪਾਬੰਦੀਸ਼ੁਦਾ ਚਾਈਨਾ ਡੋਰ ਦੇ 10 ਗੱਟੂ ਬਰਾਮਦ ਕੀਤੇ।
ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ।
