ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਗ੍ਰਿਫ਼ਤਾਰ
Thursday, Jan 23, 2025 - 03:47 PM (IST)
ਬਠਿੰਡਾ (ਸੁਖਵਿੰਦਰ) : ਕੋਟਫੱਤਾ ਪੁਲਸ ਨੇ 2 ਮੁਲਜ਼ਮਾਂ ਨੂੰ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਇੰਸਪੈਕਟਰ ਸਰਬਜੀਤ ਕੌਰ ਨੇ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਕਾਰ ਨੂੰ ਰੋਕਿਆ।
ਇਸ 'ਚ ਮਨਪ੍ਰੀਤ ਸਿੰਘ ਅਤੇ ਸਤਪਾਲ ਸਿੰਘ ਵਾਸੀ ਕੋਟਭਾਰਾ ਜਾ ਰਹੇ ਸਨ। ਤਲਾਸ਼ੀ ਦੌਰਾਨ ਪੁਲਸ ਨੇ ਮੁਲਜ਼ਮ ਦੇ ਕਬਜ਼ੇ 'ਚੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਕੋਟਫੱਤਾ ਵਿਚ ਕੇਸ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।