ਨਸ਼ੇ ਵਾਲੀਆਂ ਗੋਲੀਆਂ ਸਣੇ 2 ਗ੍ਰਿਫਤਾਰ
Friday, Jun 15, 2018 - 06:57 AM (IST)

ਪੱਟੀ /ਤਰਨਤਾਰਨ, ( ਪਾਠਕ, ਰਾਜੂ) -ਥਾਣਾ ਸਿਟੀ ਪੱਟੀ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਸਿਵਲ ਹਸਪਤਾਲ ਗੇਟ ਨੇੜੇ ਤੋਂ ਜਗਰਾਜ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਆਸਲ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 440 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ. ਆਈ. ਕਰਨਜੀਤ ਸਿੰਘ ਨੇ ਦੱਸਿਆ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਪੁਲ ਡਰੇਨ ਤੋਂ ਪ੍ਰਦੀਪ ਕੁਮਾਰ ਉਰਫ ਬੱਬੂ ਪੁੱਤਰ ਨਾਜਰ ਸਿੰਘ ਵਾਸੀ ਆਸਲ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 240 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।