ਨਸ਼ੇ ਵਾਲੀਅਾਂ ਗੋਲੀਆਂ ਸਣੇ 2 ਗ੍ਰਿਫਤਾਰ

07/17/2018 4:14:21 AM

ਤਰਨਤਾਰਨ, (ਰਾਜੂ, ਰਮਨ)- ਥਾਣਾ ਸਦਰ ਪੱਟੀ ਪੁਲਸ ਨੇ ਨਸ਼ੇ ਵਾਲੀਅਾਂ ਗੋਲੀਆਂ ਸਣੇ 2 ਵਿਅਕਤੀਅਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਿਨ੍ਹਾਂ ਦੇ ਕਬਜ਼ੇ ’ਚੋਂ 430 ਨਸ਼ੇ ਵਾਲੀਅਾਂ ਗੋਲੀਆਂ ਬਰਾਮਦ ਹੋਈਅਾਂ ਹਨ।  ਉਕਤ ਵਿਅਕਤੀਆਂ ਦੇ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਡੀ.ਐੱਸ.ਪੀ. ਸਬ ਡਵੀਜ਼ਨ ਪੱਟੀ ਸੋਹਨ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਪੱਟੀ  ਦੇ ਏ.ਐੱਸ.ਆਈ  ਗੁਰਬਖਸ਼ ਸਿੰਘ ਨੇ ਪਿੰਡ ਕਿਰਤੋਵਾਲ ਤੋਂ ਸਰਵਣ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਸਭਰਾ ਨੂੰ 220 ਨਸ਼ੇ ਵਾਲੀਅਾਂ ਗੋਲੀਆਂ ਅਤੇ ਏ.ਐੱਸ.ਆਈ. ਗੁਰਦੀਪ ਸਿੰਘ ਨੇ ਪੁੱਲ ਡਰੇਨ ਭੰਗਾਲਾ ਤੋਂ ਮੰਗਤਪਾਲ ਪੁੱਤਰ ਮਨੋਹਰ ਲਾਲ ਵਾਸੀ ਪੱਤੀ ਗਦਾਇ ਕੇ ਸਭਰਾ ਨੂੰ 210 ਨਸ਼ੇ ਵਾਲੀਅਾਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ। ਉਪਰੋਕਤ ਵਿਅਕਤੀਆਂ ਨੂੰ ਅਦਾਲਤ ’ਚ ਪੇਸ਼ ਕਰਨ ਉਪਰੰਤ ਜੇਲ ਭੇਜ ਦਿੱਤਾ ਗਿਆ ਹੈ।
 


Related News