ਲੁਧਿਆਣਾ : ਸਵਾ 4 ਕਿੱਲੋ ਅਫੀਮ ਸਮੇਤ 2 ਵਿਅਕਤੀ ਗ੍ਰਿਫਤਾਰ
Saturday, May 11, 2019 - 12:56 PM (IST)

ਲੁਧਿਆਣਾ (ਅਨਿਲ) : ਇੱਥੇ ਐੱਸ. ਟੀ. ਐੱਫ. ਦੀ ਟੀਮ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ 2 ਨਸ਼ਾ ਤਸਕਰਾਂ ਨੂੰ ਸਵਾ ਚਾਰ ਕਿੱਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਕਰਕੇ ਜਦੋਂ ਇਕ ਵਰਨਾ ਕਾਰ ਨੂੰ ਰੋਕਿਆ ਤਾਂ ਇਸ 'ਚ ਸਵਾਰ 2 ਵਿਅਕਤੀਆਂ ਕੋਲੋਂ ਸਵਾ 4 ਕਿੱਲੋ ਅਫੀਮ ਬਰਾਮਦ ਕੀਤੀ ਗਈ। ਫੜ੍ਹੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਪੁੱਤਰ ਮਹਿੰਦਰ ਪਾਲ ਸਿੰਘ ਵਾਸੀ ਗੁਰੂ ਨਾਨਕ ਕਾਲੋਨੀ ਅਤੇ ਹਰਜਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਜਵਦੀ ਖੁਰਦ ਦੇ ਤੌਰ 'ਤੇ ਕੀਤੀ ਗਈ ਹੈ। ਪੁਲਸ ਨੇ ਦੋਹਾਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।