4 ਲੱਖ 75 ਹਜ਼ਾਰ ਦੀ ਜਾਅਲੀ ਕਰੰਸੀ ਸਣੇ 2 ਕਾਬੂ
Saturday, Feb 06, 2021 - 10:53 PM (IST)
ਮਾਨਸਾ (ਜੱਸਲ) : ਮਾਨਸਾ ਪੁਲਸ ਨੇ ਜਾਅਲੀ ਕਰੰਸੀ ਦਾ ਕਾਰੋਬਾਰ ਕਰਨ ਵਾਲੇ 2 ਵਿਅਕਤੀਆਂ ਕੋਲੋਂ 4 ਲੱਖ 75 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਐੱਸ. ਐੱਸ. ਪੀ. ਮਾਨਸਾ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਮਾਨਸਾ ਪੁਲਸ ਨੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਨਾਲ ਸਾਂਝੀ ਕਾਰਵਾਈ ਕਰ ਕੇ ਜਾਅਲੀ ਕਰੰਸੀ ਦਾ ਧੰਦਾ ਕਰਨ ਵਾਲੇ 2 ਵਿਅਕਤੀਆਂ ਪ੍ਰਗਟ ਸਿੰਘ ਉਰਫ ਜੀਤੀ ਪੁੱਤਰ ਮਿੱਠੂ ਸਿੰਘ ਵਾਸੀ ਬੀਰ ਕਲਾਂ (ਸੰਗਰੂਰ) ਅਤੇ ਰਾਜ ਰਾਣੀ ਪਤਨੀ ਕਰਮਜੀਤ ਸਿੰਘ ਵਾਸੀ ਮਾਨਸਾ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 4 ਲੱਖ 75 ਹਜ਼ਾਰ ਰੁਪਏ ਦੀ ਜ਼ਾਅਲੀ ਕਰੰਸੀ ਬਰਾਮਦ ਕਰ ਲਈ ਹੈ।
ਇਹ ਵੀ ਪੜ੍ਹੋ : ਹਿਜ਼ਬੁਲ ਮੁਜ਼ਾਹਦੀਨ ਦੇ ਹਵਾਲਾ ਆਪ੍ਰੇਟਰ ਮਨਪ੍ਰੀਤ ਸਿੰਘ ਦੇ ਮਾਮਲੇ ’ਚ ਹੋਏ ਅਹਿਮ ਖ਼ੁਲਾਸੇ
ਉਨ੍ਹਾਂ ਦੱਸਿਆ ਕਿ ਥਾਣਾ ਸਿਟੀ-2 ਮਾਨਸਾ ਦੀ ਪੁਲਸ ਨੇ ਗਸ਼ਤ ਦੌਰਾਨ ਪੱਕੀ ਸੂਹ ਮਿਲੀ ਕਿ ਪ੍ਰਗਟ ਸਿੰਘ ਉਰਫ ਜੀਤੀ ਪੁੱਤਰ ਮਿੱਠੂ ਸਿੰਘ ਵਾਸੀ ਬੀਰ ਕਲਾਂ (ਸੰਗਰੂਰ) ਅਤੇ ਰਾਜ ਰਾਣੀ ਪਤਨੀ ਕਰਮਜੀਤ ਸਿੰਘ ਵਾਸੀ ਮਾਨਸਾ ਜ਼ਾਅਲੀ ਕਰੰਸੀ ਦਾ ਧੰਦਾ ਕਰਦੇ ਹਨ। ਇਨ੍ਹਾਂ ਦੋਵਾਂ ਵਿਅਕਤੀਆਂ ਵਿਰੁੱਧ ਥਾਣਾ ਸਿਟੀ-2 ਮਾਨਸਾ ’ਚ ਮਾਮਲਾ ਦਰਜ ਕਰ ਲਿਆ ਹੈ। ਦੱਸਣਯੋਗ ਹੈ ਕਿ ਥਾਣਾ ਸਿਟੀ 2 ਦੇ ਐੱਸ. ਐੱਚ. ਓ. ਜਗਦੀਸ਼ ਕੁਮਾਰ ਅਤੇ ਏ. ਐੱਸ. ਆਈ. ਸਮਸ਼ੇਰ ਸਿੰਘ ਸਮੇਤ ਪੁਲਸ ਪਾਰਟੀ ਵਲੋੋਂ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੀ ਟੀਮ ਨਾਲ ਤੁਰੰਤ ਸਾਂਝੀ ਕਾਰਵਾਈ ਕਰ ਕੇ ਠੂਠਿਆਂਵਾਲੀ ਰੋਡ ਨੇੜੇ ਰਾਜਸਥਾਨੀ ਝੁੱਗੀਆਂ ਦੇ ਨਾਕਾਬੰਦੀ ਕਰ ਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਤਾਂ ਪਿੰਡ ਠੂਠਿਆਂਵਾਲੀ ਵਲੋੋਂ ਦੋਵਾਂ ਵਿਅਕਤੀਆਂ ਨੂੰ ਲੇਡੀ ਫੋੋਰਸ ਦੀ ਮਦਦ ਨਾਲ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ : ਸੰਯੁਕਤ ਕਿਸਾਨ ਮੋਰਚੇ ਨੇ ਸ੍ਰੀ ਅੰਮਿ੍ਰਤਸਰ ਜੰਮੂ ਨੈਸ਼ਨਲ ਹਾਈਵੇਅ ’ਤੇ ਕੀਤਾ ਚੱਕਾ ਜਾਮ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ