25 ਕਿਲੋ ਗਾਂਜੇ ਸਮੇਤ 2 ਗ੍ਰਿਫ਼ਤਾਰ
Saturday, May 05, 2018 - 03:10 PM (IST)

ਬਠਿੰਡਾ (ਸੁਖਵਿੰਦਰ)-ਥਾਣਾ ਕੈਨਾਲ ਕਾਲੋਨੀ ਪੁਲਸ ਵੱਲੋਂ 2 ਮਾਮਲਿਆਂ 'ਚ 25 ਕਿਲੋ ਗਾਂਜਾ ਬਰਾਮਦ ਕਰ ਕੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਾਲੋਨੀ ਵੱਲੋਂ ਰਿੰਗ ਰੋਡ 'ਤੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਸਹਾਇਕ ਥਾਣੇਦਾਰ ਮੇਜਰ ਸਿੰਘ ਦੀ ਅਗਵਾਈ ਹੇਠ ਪੁਲਸ ਟੀਮ ਨੇ ਸੰਜੇ ਕੁਮਾਰ ਵਾਸੀ ਬਿਹਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਉਕਤ ਵਿਅਕਤੀ ਇਕ ਗੱਟੇ 'ਚ ਗਾਂਜਾ ਪਾ ਕੇ ਲਿਜਾ ਰਿਹਾ ਸੀ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 15 ਕਿਲੋ ਗਾਂਜਾ ਬਰਾਮਦ ਕੀਤਾ ਹੈ।
ਇਸੇ ਥਾਣੇ ਦੇ ਸਹਾਇਕ ਥਾਣੇਦਾਰ ਮੁਖਤਿਆਰ ਸਿੰਘ ਵੱਲੋਂ ਗੁਰੂਕੁਲ ਰੋਡ ਤੋਂ ਬਿਆਸ ਸਿੰਘ ਵਾਸੀ ਬਿਹਾਰ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 10 ਕਿਲੋ ਗਾਂਜਾ ਬਰਾਮਦ ਕੀਤਾ ਗਿਆ ਹੈ। ਉਕਤ ਵਿਅਕਤੀ ਰਿੰਗ ਰੋਡ ਰਾਹੀਂ ਗਾਂਜਾ ਲਿਆ ਰਹੇ ਸਨ। ਪੁਲਸ ਨੇ ਦੋਵਾਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।