ਪੰਜਾਬ ਪੁਲਸ ਨੇ ਅਮਰੀਕਾ ਆਧਾਰਿਤ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼, 6 ਕਿਲੋ ਹੈਰੋਇਨ ਸਣੇ 2 ਅੜਿੱਕੇ

11/26/2023 9:09:01 PM

ਚੰਡੀਗੜ੍ਹ/ਅੰਮ੍ਰਿਤਸਰ (ਬਿਊਰੋ) : ਪੰਜਾਬ ਪੁਲਸ ਵੱਲੋਂ ਅੱਜ ਅਮਰੀਕਾ ਆਧਾਰਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇਕ ਰੈਕੇਟ 'ਚ ਸ਼ਾਮਲ 2 ਵਿਅਕਤੀਆਂ ਨੂੰ 6 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਰੈਕਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਮਹਿੰਦਰਪਾਲ ਸਿੰਘ ਵਾਸੀ ਮਾਡਲ ਟਾਊਨ ਹੁਸ਼ਿਆਰਪੁਰ ਤੇ ਸੌਰਵ ਸ਼ਰਮਾ ਵਾਸੀ ਪੰਜ ਪਿੱਪਲੀ ਚੰਦ ਨਗਰ ਹੁਸ਼ਿਆਰਪੁਰ ਵਜੋਂ ਕੀਤੀ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਸ ਟੀਮਾਂ ਨੇ ਉਨ੍ਹਾਂ ਦੀ ਹੁੰਡਈ ਆਈ-20 ਕਾਰ (ਪੀਬੀ 91ਜੇ 5186) ਜਿਸ ਵਿੱਚ ਉਹ ਹੈਰੋਇਨ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਇਹ ਵੀ ਪੜ੍ਹੋ : ਬੱਚੀ ਦੇ ਰੋਣ ’ਤੇ ਫੋਨ ’ਤੇ Boyfriend ਨਾਲ ਗੱਲ ਕਰ ਰਹੀ ਲੜਕੀ ਆਈ ਗੁੱਸੇ ’ਚ, ਮਾਂ-ਧੀ ’ਤੇ ਡੋਲ੍ਹ'ਤੀ ਉਬਲਦੀ ਦਾਲ

ਸੀਪੀ ਭੁੱਲਰ ਨੇ ਦੱਸਿਆ ਕਿ ਪੁਲਸ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਜਸਮੀਤ ਲੱਕੀ ਦੇ ਸਾਥੀਆਂ ਨੇ ਸਰਹੱਦ ਪਾਰੋਂ ਪਾਕਿ ਤਸਕਰਾਂ ਵੱਲੋਂ ਭੇਜੀ ਗਈ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਹ ਖੇਪ ਕਿਸੇ ਵਿਅਕਤੀ ਤੱਕ ਪਹੁੰਚਾਉਣ ਜਾ ਰਹੇ ਹਨ। ਇਸ ਸੂਚਨਾ 'ਤੇ ਕਾਰਵਾਈ ਕਰਦਿਆਂ ਏਡੀਸੀਪੀ ਸਿਟੀ-3 ਅਭਿਮੰਨਿਊ ਰਾਣਾ ਆਈਪੀਐੱਸ ਦੀ ਨਿਗਰਾਨੀ ਹੇਠ ਸੀਆਈਏ ਸਟਾਫ਼-3 ਦੀਆਂ ਪੁਲਸ ਟੀਮਾਂ ਨੇ ਅਟਾਰੀ ਰੋਡ ਸਥਿਤ ਪਿੰਡ ਬੁਰਜ ਦੇ ਖੇਤਰ ਵਿੱਚ ਵਿਸ਼ੇਸ਼ ਪੁਲਸ ਚੈਕਿੰਗ ਕੀਤੀ ਅਤੇ ਉਕਤ ਦੋਵਾਂ ਮੁਲਜ਼ਮਾਂ ਨੂੰ ਉਸ ਵੇਲੇ ਕਾਬੂ ਕੀਤਾ, ਜਦੋਂ ਉਹ ਖੇਪ ਪ੍ਰਾਪਤ ਕਰਨ ਉਪਰੰਤ ਆਪਣੀ ਕਾਰ ਵਿੱਚ ਉਡੀਕ ਕਰ ਰਹੇ ਸਨ।

ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਅਨੁਸਾਰ ਉਕਤ ਮੁਲਜ਼ਮ ਅਮਰੀਕਾ ਆਧਾਰਿਤ ਤਸਕਰ ਜਸਮੀਤ ਲੱਕੀ ਦੇ ਸਿੱਧੇ ਸੰਪਰਕ ਵਿੱਚ ਸਨ ਅਤੇ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ। ਸੀਪੀ ਭੁੱਲਰ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕਰਨ ਅਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh