ਹੈਰੋਇਨ ਸਮੇਤ 2 ਮੁਲਜ਼ਮ ਕਾਬੂ, ਔਰਤ ਫ਼ਰਾਰ
Thursday, Mar 20, 2025 - 10:32 AM (IST)

ਭੁੱਚੋ ਮੰਡੀ (ਨਾਗਪਾਲ) : ਸਥਾਨਕ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਅਧੀਨ ਗਸ਼ਤ ਦੌਰਾਨ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ 2 ਵਿਅਕਤੀਆਂ ਅਤੇ ਇਕ ਔਰਤ ਤੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਚੌਂਕੀ ਇੰਚਾਰਜ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਮੌਕੇ ’ਤੇ 2 ਵਿਅਕਤੀਆਂ ਰਾਜੀਵ ਕੁਮਾਰ ਅਤੇ ਹਰਪ੍ਰੀਤ ਸਿੰਘ ਨੂੰ ਕਾਬੂ ਕਰ ਲਿਆ, ਜਦਕਿ ਔਰਤ ਫ਼ਰਾਰ ਹੈ। ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।