ਏ. ਐੱਨ. ਟੀ. ਐੱਫ. ਫਿਰੋਜ਼ਪੁਰ ਰੇਂਜ ਵੱਲੋਂ ਹੈਰੋਇਨ ਸਣੇ 2 ਕਾਬੂ

Wednesday, Dec 31, 2025 - 11:58 AM (IST)

ਏ. ਐੱਨ. ਟੀ. ਐੱਫ. ਫਿਰੋਜ਼ਪੁਰ ਰੇਂਜ ਵੱਲੋਂ ਹੈਰੋਇਨ ਸਣੇ 2 ਕਾਬੂ

ਫਿਰੋਜ਼ਪੁਰ (ਪਰਮਜੀਤ, ਰਾਜੇਸ਼ ਢੰਡ) : ਗੁਰਿੰਦਰਬੀਰ ਸਿੰਘ ਏ. ਆਈ. ਜੀ., ਏ. ਐੱਨ. ਟੀ. ਐੱਫ. ਫਿਰੋਜ਼ਪੁਰ ਰੇਂਜ ਦੀ ਯੋਗ ਅਗਵਾਈ ਹੇਠ ਏ.ਐੱਨ. ਟੀ. ਐੱਫ. ਫਿਰੋਜ਼ਪੁਰ ਰੇਂਜ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਤਹਿਤ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ 505 ਗ੍ਰਾਮ ਹੈਰੋਇਨ ਬਰਾਮਦ ਕਰਦਿਆਂ 2 ਮੁਲਜ਼ਮਾਂ ਨੂੰ ਕਾਬੂ ਕੀਤਾ ਸੀ। ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਗੁਰਪ੍ਰੀਤ ਸਿੰਘ ਪੁੱਤਰ ਚਾਨਣ ਸਿੰਘ, ਵਾਸੀ ਪਿੰਡ ਬੀੜ ਤਾਲਾਬ, ਥਾਣਾ ਸਦਰ ਬਠਿੰਡਾ ਵਜੋਂ ਹੋਈ ਹੈ।

ਏ. ਐੱਨ. ਟੀ. ਐੱਫ. ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਦਾ ਅਹਿਮ ਹਿੱਸਾ ਹੈ ਅਤੇ ਨਸ਼ਾ ਸਮੱਗਲਰਾਂ ਖ਼ਿਲਾਫ਼ ਅਜਿਹੇ ਆਪਰੇਸ਼ਨ ਭਵਿੱਖ ’ਚ ਵੀ ਜਾਰੀ ਰਹਿਣਗੇ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ, ਜੋ ਕਿ ਦੌਰਾਨੇ ਤਫਤੀਸ਼ ਮੁਕੱਦਮਾ ’ਚ ਮੁਲਜ਼ਮ ਜੋਬਨਪ੍ਰੀਤ ਸਿੰਘ ਪੁੱਤਰ ਫੁੱਮਣ ਸਿੰਘ ਵਾਸੀ ਪਿੰਡ ਲਖਮੀਰਪੁਰਾ ਥਾਣਾ ਮਮਦੋਟ ਜ਼ਿਲ੍ਹਾ ਫਿਰੋਜ਼ਪੁਰ ਨੂੰ ਮੁਕੱਦਮੇ ’ਚ ਨਾਮਜ਼ਦ ਕਰ ਕੇ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।


author

Babita

Content Editor

Related News