ਚੋਰੀ ਦੇ ਮੋਟਰਸਾਈਕਲ ਸਣੇ 2 ਗ੍ਰਿਫਤਾਰ

11/15/2017 7:56:21 AM

ਤਰਨਤਾਰਨ, (ਰਾਜੂ)- ਥਾਣਾ ਸਰਹਾਲੀ ਦੀ ਪੁਲਸ ਨੇ ਚੋਰੀ ਦੇ ਮੋਟਰਸਾਈਕਲ ਸਣੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਰਹਾਲੀ ਦੇ ਏ. ਐੱਸ. ਆਈ. ਸਾਹਿਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਅੰਮ੍ਰਿਤਪਾਲ ਸਿੰਘ ਉਰਫ ਅੰਬੂ ਪੁੱਤਰ ਜਸਵਿੰਦਰ ਸਿੰਘ ਵਾਸੀ ਜਵੰਦਾ ਕਲਾਂ ਅਤੇ ਗੁਰਜੰਟ ਸਿੰਘ ਉਰਫ ਜੰਟਾ ਪੁੱਤਰ ਜਗਤਾਰ ਸਿੰਘ ਵਾਸੀ ਲਾਲਪੁਰਾ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।