ਪਟਿਆਲਾ ''ਚ ਪਿਸਤੌਲ ਤੇ 4 ਕਾਰਤੂਸਾਂ ਸਮੇਤ 2 ਗ੍ਰਿਫ਼ਤਾਰ

Thursday, Mar 11, 2021 - 10:16 AM (IST)

ਪਟਿਆਲਾ ''ਚ ਪਿਸਤੌਲ ਤੇ 4 ਕਾਰਤੂਸਾਂ ਸਮੇਤ 2 ਗ੍ਰਿਫ਼ਤਾਰ

ਪਟਿਆਲਾ (ਬਲਜਿੰਦਰ) : ਥਾਣਾ ਕੋਤਵਾਲੀ ਦੀ ਪੁਲਸ ਨੇ ਐੱਸ. ਐੱਚ. ਓ. ਇੰਸਪੈਕਟਰ ਇੰਦਰਪਾਲ ਸਿੰਘ ਚੌਹਾਨ ਦੀ ਅਗਵਾਈ ਹੇਠ ਪਿਸਤੌਲ ਅਤੇ 4 ਕਾਰਤੂਸਾਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ’ਚ ਕੁਲਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਮੈਣ, ਜ਼ਿਲ੍ਹਾ ਪਟਿਆਲਾ ਅਤੇ ਰਾਮਪਾਲ ਪੁੱਤਰ ਸੁਖਵੀਰ ਸਿੰਘ ਵਾਸੀ ਅਸੰਧ ਜ਼ਿਲ੍ਹਾ ਕਰਨਾਲ ਹਰਿਆਣਾ ਸ਼ਾਮਲ ਹਨ।

ਜਾਣਕਾਰੀ ਮੁਤਾਬਕ ਏ. ਐੱਸ. ਆਈ. ਜਸਪਾਲ ਸਿੰਘ ਪੁਲਸ ਪਾਰਟੀ ਸਮੇਤ ਮਹਿੰਦਰਾ ਕਾਲਜ ਵਿਖੇ ਮੌਜੂਦ ਸੀ। ਸੂਚਨਾ ਮਿਲੀ ਕਿ ਉਕਤ ਵਿਅਕਤੀਆਂ ਕੋਲ ਨਾਜਾਇਜ਼ ਪਿਸਤੌਲ ਹੈ ਅਤੇ ਉਹ ਮਹਿੰਦਰਾ ਕਾਲਜ ਸਾਈਡ ਤੋਂ ਆ ਰਹੇ ਹਨ। ਪੁਲਸ ਨੇ ਨਾਕਾਬੰਦੀ ਕਰ ਕੇ ਜਦੋਂ ਚੈੱਕ ਕੀਤਾ ਤਾਂ ਇਕ ਪਿਸਤੌਲ 32 ਬੋਰ ਅਤੇ 4 ਕਾਰਤੂਸ ਬਰਾਮਦ ਕੀਤੇ ਗਏ। ਪੁਲਸ ਨੇ ਆਰਮਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News