ਨਸ਼ੀਲੀਆਂ ਗੋਲੀਆਂ ਤੇ ਸਮੈਕ ਸਣੇ 2 ਗ੍ਰਿਫ਼ਤਾਰ
Thursday, Dec 21, 2017 - 01:42 PM (IST)
ਪਟਿਆਲਾ (ਬਲਜਿੰਦਰ)-ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਐੱਸ. ਐੱਚ. ਓ. ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ 2 ਵਿਅਕਤੀਆਂ ਨੂੰ 600-600 ਨਸ਼ੀਲੀਆਂ ਗੋਲੀਆਂ ਤੇ 8-8 ਗ੍ਰਾਮ ਸਮੈਕ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪੀਰ ਕਾਲੋਨੀ ਬਹਾਦਰਗੜ੍ਹ ਅਤੇ ਮਲਕੀਤ ਸਿੰਘ ਵਾਸੀ ਪਿੰਡ ਸਮਸ਼ਪੁਰ ਪਟਿਆਲਾ ਵਜੋਂ ਹੋਈ ਹੈ। ਪੁਲਸ ਅਨੁਸਾਰ ਐੱਸ. ਆਈ. ਕੌਰ ਸਿੰਘ ਪੁਲਸ ਪਾਰਟੀ ਸਮੇਤ ਗਰਿੱਡ ਬੋਰਡ ਬਹਾਦਰਗੜ੍ਹ ਵਿਖੇ ਮੌਜੂਦ ਸਨ। ਉਕਤ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈੱਕ ਕਰਨ 'ਤੇ ਦੋਵਾਂ ਕੋਲੋਂ 8-8 ਗ੍ਰਾਮ ਸਮੈਕ ਅਤੇ 600-600 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਨ੍ਹਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।
ਐੱਸ. ਐੱਚ. ਓ. ਟਿਵਾਣਾ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਤੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਨਸ਼ੀਲੀਆਂ ਗੋਲੀਆਂ ਤੇ ਸਮੈਕ ਕਿੱਥੋਂ ਲੈ ਕੇ ਆਏ ਸਨ? ਅਤੇ ਅੱਗੇ ਕਿੱਥੇ ਸਪਲਾਈ ਕਰਨੀਆਂ ਸਨ? ਦੋਵਾਂ ਦਾ ਪੁਲਸ ਰਿਮਾਂਡ ਹਾਸਲ ਕਰ ਕੇ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
