ਚੋਰੀ ਦੇ ਮੋਟਰਸਾਈਕਲਾਂ ਅਤੇ ਮੋਬਾਇਲ ਫੋਨਾਂ ਸਮੇਤ 2 ਕਾਬੂ

Monday, Nov 02, 2026 - 05:21 PM (IST)

ਚੋਰੀ ਦੇ ਮੋਟਰਸਾਈਕਲਾਂ ਅਤੇ ਮੋਬਾਇਲ ਫੋਨਾਂ ਸਮੇਤ 2 ਕਾਬੂ

ਫਿਰੋਜ਼ਪੁਰ (ਆਨੰਦ) : ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਸਮਾਜ ਵਿਰੋਧੀ ਅਨਸਰਾਂ ਅਤੇ ਚੋਰਾਂ-ਝਪਟਮਾਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਚੋਰੀ ਦੇ 3 ਮੋਟਰਸਾਈਕਲਾਂ ਅਤੇ 5 ਮੋਬਾਇਲ ਫੋਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿਚ ਪੁਲਸ ਨੇ ਫੜ੍ਹੇ ਗਏ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਸਹਾਇਕ ਸਬ-ਇੰਸਪੈਕਟਰ ਜਗਰੂਪ ਸਿੰਘ ਪੁਲਿਸ ਟੀਮ ਸਮੇਤ ਖੇਤਰ ਵਿਚ ਗਸ਼ਤ ’ਤੇ ਤਾਇਨਾਤ ਸਨ।

ਇਸ ਦੌਰਾਨ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਸੂਰਜ ਪੁੱਤਰ ਪੱਪੂ ਵਾਸੀ ਰੇਲਵੇ ਪੁਲ, ਥਾਣਾ ਸਦਰ ਫਿਰੋਜ਼ਪੁਰ ਅਤੇ ਗੈਵੀ ਪੁੱਤਰ ਗੁਲਾਮਾ ਵਾਸੀ ਮੁਹੱਲਾ ਮੁਰਾਦਪੁਰ ਅੰਮ੍ਰਿਤਸਰ ਰੋਡ, ਤਰਨਤਾਰਨ ਮੋਬਾਈਲ ਫੋਨ ਖੋਹਣ ਅਤੇ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ। ਸੂਚਨਾ ਮੁਤਾਬਕ ਦੋਵੇਂ ਦੋਸ਼ੀ ਖੋਹ ਕੀਤੇ ਮੋਬਾਇਲ ਅਤੇ ਚੋਰੀ ਦੇ ਮੋਟਰਸਾਈਕਲ ਵੇਚਣ ਲਈ ਬਜਾਜ ਡੇਅਰੀ ਨੇੜੇ ਝਾੜੀਆਂ ਕੋਲ ਗਾਹਕਾਂ ਦੀ ਉਡੀਕ ਕਰ ਰਹੇ ਸਨ। ਪੁਲਸ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਮੌਕੇ ’ਤੇ ਛਾਪੇਮਾਰੀ ਕਰਕੇ ਦੋਵਾਂ ਦੋਸ਼ੀਅਨ ਨੂੰ ਕਾਬੂ ਕਰਕੇ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਚੋਰੀ ਦੇ ਮੋਟਰਸਾਈਕਲ ਅਤੇ 5 ਖੋਹ ਕੀਤੇ ਹੋਏ ਮੋਬਾਇਲ ਫੋਨ ਬਰਾਮਦ ਹੋਏ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆਹੈ। ਪੁਲਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।


author

Babita

Content Editor

Related News