ਨਸ਼ੇ ਵਾਲੇ ਕੈਪਸੂਲਾਂ ਸਮੇਤ 2 ਗ੍ਰਿਫਤਾਰ

02/24/2018 7:36:39 AM

ਕਪੂਰਥਲਾ, (ਭੂਸ਼ਣ)- ਥਾਣਾ ਕੋਤਵਾਲੀ ਦੀ ਪੁਲਸ ਨੇ ਨਾਕਾਬੰਦੀ ਦੇ ਦੌਰਾਨ ਇਕ ਔਰਤ ਸਮੇਤ 2 ਮੁਲਜ਼ਮਾਂ ਨੂੰ ਕਾਬੂ ਕਰ ਕੇ ਨਸ਼ੇ ਵਾਲੇ ਕੈਪਸੂਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਐੱਸ. ਐੱਚ. ਓ. ਇੰਸਪੈਕਟਰ ਹਰਗੁਰਦੇਵ ਸਿੰਘ ਨੇ ਪੁਲਸ ਟੀਮ ਦੇ ਨਾਲ ਸੁਭਾਨਪੁਰ ਮਾਰਗ 'ਤੇ ਨਾਕਾਬੰਦੀ ਕੀਤੀ ਹੋਈ ਸੀ।  ਇਸ ਦੌਰਾਨ ਮਹਿਲਾ ਪੁਲਸ ਦੀ ਮਦਦ ਨਾਲ ਇਕ ਸ਼ੱਕੀ ਔਰਤ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਮਹਿਲਾ ਪੁਲਸ ਨੇ ਪਿੱਛਾ ਕਰ ਕੇ ਉਕਤ ਔਰਤ ਨੂੰ ਕਾਬੂ ਕਰ ਲਿਆ, ਦੀ ਤਲਾਸ਼ੀ ਦੇ ਦੌਰਾਨ ਉਸ ਤੋਂ 39 ਨਸ਼ੇ ਵਾਲੇ ਕੈਪਸੂਲ ਬਰਾਮਦ ਹੋਏ । 
ਇਸੇ ਤਰ੍ਹਾਂ ਪੁਲਸ ਨੇ ਨਾਕਾਬੰਦੀ ਦੇ ਦੌਰਾਨ ਵਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਛਾਉਣੀ ਜ਼ਿਲਾ ਜਲੰਧਰ ਨੂੰ ਗ੍ਰਿਫਤਾਰ ਕਰ ਕੇ ਉਸ ਤੋਂ ਨਸ਼ੇ ਵਾਲੇ ਕੈਪਸੂਲ ਬਰਾਮਦ ਕੀਤੇ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News