ਨਸ਼ੇ ਵਾਲੇ ਪਦਾਰਥਾਂ ਸਣੇ 2 ਗ੍ਰਿਫਤਾਰ

Thursday, Mar 01, 2018 - 07:49 AM (IST)

ਨਸ਼ੇ ਵਾਲੇ ਪਦਾਰਥਾਂ ਸਣੇ 2 ਗ੍ਰਿਫਤਾਰ

ਤਰਨਤਾਰਨ,  (ਰਾਜੂ)-  ਥਾਣਾ ਵੈਰੋਵਾਲ ਅਤੇ ਭਿੱਖੀਵਿੰਡ ਦੀ ਪੁਲਸ ਨੇ ਨਸ਼ੇ ਵਾਲੇ ਪਦਾਰਥਾਂ ਸਣੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਵੈਰੋਵਾਲ ਦੇ ਐੱਸ. ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਹਰਿੰਦਰਪਾਲ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਏਕਲਗੱਡਾ ਤੋਂ ਕਾਬੂ ਕਰ ਕੇ ਉਸ ਕੋਲੋਂ 28 ਗ੍ਰਾਮ ਅਫੀਮ ਬਰਾਮਦ ਕੀਤੀ। 
ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ. ਐੱਸ. ਆਈ. ਪੰਨਾ ਲਾਲ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪਾਮ ਗਾਰਡਨ ਪੈਲੇਸ ਭਿੱਖੀਵਿੰਡ ਤੋਂ ਬਲਜੀਤ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪੱਤੀ ਵਧਾਈ ਕੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 1000 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News