ਨਸ਼ੇ ਵਾਲੇ ਪਦਾਰਥਾਂ ਸਣੇ 2 ਗ੍ਰਿਫਤਾਰ

03/30/2018 12:34:05 AM

ਮੋਗਾ,   (ਆਜ਼ਾਦ)-  ਮੋਗਾ ਪੁਲਸ ਵੱਲੋਂ ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦ ਪੁਲਸ ਨੇ ਇਕ ਵਿਅਕਤੀ ਨੂੰ ਲੱਖਾਂ ਰੁਪਏ ਦੇ ਮੁੱਲ ਦੀ ਹੈਰੋਇਨ ਅਤੇ ਨਸ਼ੇ ਵਾਲੇ ਪਾਊਡਰ ਸਣੇ ਗ੍ਰਿਫਤਾਰ ਕੀਤਾ। ਥਾਣਾ ਸਿਟੀ ਮੋਗਾ ਦੇ ਇੰਚਾਰਜ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਸ਼ੱਕ ਦੇ ਆਧਾਰ 'ਤੇ ਸੋਨੂੰ ਮਨਚੰਦਾ ਨਿਵਾਸੀ ਕ੍ਰਿਸ਼ਨਾ ਨਗਰ ਮੋਗਾ ਨੂੰ ਥਾਣਾ ਸਿਟੀ ਮੋਗਾ ਦੇ ਨੇੜਿਓਂ ਕਾਬੂ ਕਰ ਕੇ ਉਸ ਕੋਲੋਂ 80 ਗ੍ਰਾਮ ਹੈਰੋਇਨ ਅਤੇ 260 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਕੀਤਾ। ਪੁੱਛਗਿੱਛ ਸਮੇਂ ਦੋਸ਼ੀ ਨੇ ਦੱਸਿਆ ਕਿ ਮੈਂ ਬੱਸ ਰਾਹੀਂ ਦਿੱਲੀ ਗਿਆ ਸੀ। ਉਥੇ ਕਿਸੇ ਨਾਲ ਉਕਤ ਹੈਰੋਇਨ ਲੈ ਕੇ ਆਇਆ ਸੀ। ਪਹਿਲਾਂ ਵੀ ਦੋ-ਤਿੰਨ ਚੱਕਰ ਲਾ ਚੁੱਕਾ ਹਾਂ। ਉਕਤ ਹੈਰੋਇਨ ਦੀ ਕੀਮਤ ਦੋ ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ਨੂੰ ਪੁੱਛਗਿੱਛ ਤੋਂ ਬਾਅਦ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਬੱਧਨੀ ਕਲਾਂ, (ਜ.ਬ.)-ਥਾਣਾ ਬੱਧਨੀ ਕਲਾਂ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਪਿੰਡ ਲੋਪੋਂ ਦੇ ਇਕ ਵਿਅਕਤੀ ਨੂੰ ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ। ਥਾਣੇਦਾਰ ਸੇਵਕ ਸਿੰਘ ਸ਼ਾਮ ਨੂੰ 5.30 ਵਜੇ ਦੇ ਕਰੀਬ ਪੁਲਸ ਪਾਰਟੀ ਮੋਗਾ-ਬਰਨਾਲਾ ਜੀ. ਟੀ. ਰੋਡ ਤੋਂ ਨਹਿਰ ਦੀ ਕੱਚੀ ਪਟੜੀ ਪਿੰਡ ਦੌਧਰ ਵੱਲ ਗਸ਼ਤ ਕਰਦਾ ਜਾ ਰਿਹਾ ਸੀ ਕਿ ਰਸਤੇ 'ਚ ਜੀ. ਟੀ. ਰੋਡ ਤੋਂ ਅੱਧਾ ਕਿਲੋਮੀਟਰ ਅੱਗੇ ਸਾਹਮਣੇ ਤੋਂ ਆ ਰਹੇ ਇਕ ਵਿਅਕਤੀ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 300 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ। ਦੋਸ਼ੀ ਵਿਅਕਤੀ ਦੀ ਪਛਾਣ ਜਗਤਾਰ ਸਿੰਘ ਉਰਫ ਲੱਖੂ ਪੁੱਤਰ ਮਲਕੀਤ ਸਿੰਘ ਮਜ਼੍ਹਬੀ ਸਿੱਖ ਵਾਸੀ ਲੋਪੋਂ ਵਜੋਂ ਹੋਈ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


Related News