ਸ਼ਰਾਬ ਪੀ ਕੇ ਗਾਲੀ-ਗਲੋਚ ਕਰਨ ''ਤੇ 2 ਗ੍ਰਿਫ਼ਤਾਰ

09/21/2017 4:06:51 PM


ਮੋਗਾ (ਆਜ਼ਾਦ) - ਜ਼ਿਲਾ ਕਚਹਿਰੀ ਮੋਗਾ ਦੇ ਕੋਲ ਮੋਟਰਸਾਈਕਲ ਸਵਾਰ 2 ਲੜਕਿਆਂ ਵੱਲੋਂ ਸ਼ਰਾਬ ਪੀ ਕੇ ਗਾਲੀ-ਗਲੋਚ ਕਰਨ ਦੇ ਮਾਮਲੇ 'ਚ ਥਾਣਾ ਸਿਟੀ ਮੋਗਾ ਵੱਲੋਂ ਬਲਵਿੰਦਰ ਸਿੰਘ ਨਿਵਾਸੀ ਮੋਗਾ ਦੀ ਸ਼ਿਕਾਇਤ 'ਤੇ ਗੁਰਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਨਿਵਾਸੀ ਕਮਾਲਪੁਰਾ ਜਗਰਾਓਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ।  ਇਸ ਸਬੰਧੀ ਬਲਵਿੰਦਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਜਦੋਂ ਉਹ ਜ਼ਿਲਾ ਕਚਹਿਰੀ ਮੋਗਾ ਕੋਲ ਜਾ ਰਿਹਾ ਸੀ ਤਾਂ ਦੋਸ਼ੀ ਆਪਣੇ ਮੋਟਰਸਾਈਕਲ 'ਤੇ ਸ਼ਰਾਬੀ ਹਾਲਤ ਵਿਚ ਖੜ੍ਹੇ ਸਨ, ਜੋ ਮੈਨੂੰ ਗਾਲੀ-ਗਲੋਚ ਕਰਨ ਲੱਗੇ, ਜਿਸ 'ਤੇ ਮੈਂ ਪੁਲਸ ਨੂੰ ਸੂਚਿਤ ਕੀਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਹ ਕਥਿਤ ਦੋਸ਼ੀਆਂ ਕੋਲੋਂ ਪੁੱਛਗਿੱਛ ਕਰ ਰਹੇ ਹਨ।