ਸ਼ਰਾਬ ਦੀ ਸਮੱਗਲਿੰਗ ਦੇ ਦੋਸ਼ ''ਚ 2 ਕਾਬੂ

Friday, Sep 29, 2017 - 02:21 AM (IST)

ਹੁਸ਼ਿਆਰਪੁਰ, (ਅਸ਼ਵਨੀ)- ਸ਼ਰਾਬ ਦੀ ਸਮੱਗਲਿੰਗ ਕਰਨ ਵਾਲਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਪੁਲਸ ਨੇ 2 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ 18,000 ਐੱਮ. ਐੱਲ. ਸ਼ਰਾਬ ਬਰਾਮਦ ਕੀਤੀ ਹੈ।
ਥਾਣਾ ਹਰਿਆਣਾ ਦੀ ਪੁਲਸ ਨੇ ਅੱਡਾ ਬੱਸੀ ਵਜ਼ੀਦ ਦੇ ਕੋਲ ਅਮਰਦੀਪ ਸ਼ਰਮਾ ਪੁੱਤਰ ਅਸ਼ਵਨੀ ਕੁਮਾਰ ਵਾਸੀ ਰਾਮ ਨਗਰ ਮੁਹੱਲਾ ਜਨੌੜੀ ਦੇ ਕਬਜ਼ੇ ਵਿਚੋਂ 9,000 ਐੱਮ. ਐੱਲ. ਸ਼ਰਾਬ ਬਰਾਮਦ ਕੀਤੀ। ਪੁਲਸ ਸੂਤਰਾਂ ਅਨੁਸਾਰ ਦੋਸ਼ੀ ਆਪਣੇ ਮੋਟਰਸਾਈਕਲ 'ਤੇ ਸ਼ਰਾਬ ਵੇਚਣ ਦਾ ਧੰਦਾ ਕਰਦਾ ਸੀ। 
ਇਸੇ ਤਰ੍ਹਾਂ ਥਾਣਾ ਗੜ੍ਹਸ਼ੰਕਰ ਦੀ ਪੁਲਸ ਨੇ ਪਿੰਡ ਪੰਡੋਰੀ ਬੀਤ ਦੇ ਕੋਲ ਮਹਿੰਦਰਪਾਲ ਪੁੱਤਰ ਮੋਤੀ ਰਾਮ ਦੇ ਕਬਜ਼ੇ ਵਿਚੋਂ 9000 ਐੱਮ. ਐੱਲ. ਸ਼ਰਾਬ  ਬਰਾਮਦ ਕੀਤੀ। ਪੁਲਸ ਨੇ  ਦੋਸ਼ੀਆਂ ਖਿਲਾਫ਼ ਆਬਕਾਰੀ ਐਕਟ ਦੀ ਧਾਰਾ 61-1-14 ਤਹਿਤ ਮਾਮਲੇ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News