1640 ਲਿਟਰ ਅਲਕੋਹਲ ਸਮੇਤ 2 ਗ੍ਰਿਫਤਾਰ

03/18/2018 6:45:04 AM

ਅੰਮ੍ਰਿਤਸਰ,  (ਸੰਜੀਵ)-  ਸੀ. ਆਈ. ਏ. ਸਟਾਫ ਦੀ ਪੁਲਸ ਨੇ ਅੱਜ ਨਾਕਾਬੰਦੀ ਦੌਰਾਨ ਅਲਕੋਹਲ ਦੀ ਸਪਲਾਈ ਕਰਨ ਜਾ ਰਹੇ ਨਰਿੰਦਰ ਸਿੰਘ ਕਾਕਾ ਨਿਵਾਸੀ ਸੁਲਤਾਨਵਿੰਡ ਰੋਡ ਤੇ ਉਸ ਦੇ ਸਾਥੀ ਗਗਨਦੀਪ ਸਿੰਘ ਨਿਵਾਸੀ ਤਰਨਤਾਰਨ ਰੋਡ ਨੂੰ ਗ੍ਰਿਫਤਾਰ ਕੀਤਾ। ਪੁਲਸ ਨੇ ਦੋਸ਼ੀਆਂ ਦੇ ਕਬਜ਼ੇ 'ਚੋਂ 1640 ਲਿਟਰ ਅਲਕੋਹਲ ਨਾਲ ਭਰੇ 24 ਕੈਨ ਬਰਾਮਦ ਕੀਤੇ, ਜਿਨ੍ਹਾਂ ਵਿਰੁੱਧ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।  ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਜੋਗਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਬਲੈਰੋ ਗੱਡੀ ਵਿਚ ਅਲਕੋਹਲ ਦੀ ਸਪਲਾਈ ਕਰਨ ਆ ਰਹੇ ਹਨ, ਜਿਸ 'ਤੇ ਜੀ. ਟੀ. ਰੋਡ 'ਤੇ ਲਾਏ ਗਏ ਨਾਕੇ ਦੌਰਾਨ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦੋਸ਼ੀ ਮੋਹਾਲੀ ਦੇ ਬਨੂੜ ਤੋਂ ਅਲਕੋਹਲ ਲੈ ਕੇ ਗੈਰ-ਕਾਨੂੰਨੀ ਸ਼ਰਾਬ ਬਣਾਉਂਦੇ ਹਨ, ਜਿਸ ਨੂੰ ਉਹ ਅੰਮ੍ਰਿਤਸਰ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿਚ ਸਪਲਾਈ ਕਰਦੇ ਸਨ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Related News