ਸ਼ਰਾਬ ਦੀਆਂ 56 ਬੋਤਲਾਂ ਸਮੇਤ 2 ਗ੍ਰਿਫਤਾਰ
Saturday, Jun 09, 2018 - 12:28 AM (IST)
ਪਟਿਆਲਾ, (ਬਲਜਿੰਦਰ)- ਸਥਾਨਕ ਪੁਲਸ ਨੇ ਵੱਖ-ਵੱਖ ਮਾਮਲਿਆਂ ਵਿਚ 2 ਵਿਅਕਤੀਆਂ ਨੂੰ ਸ਼ਰਾਬ ਦੀਆਂ 56 ਬੋਤਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪਹਿਲੇ ਕੇਸ ਵਿਚ ਥਾਣਾ ਬਖਸ਼ੀਵਾਲਾ ਦੀ ਪੁਲਸ ਨੇ ਐੈੱਸ. ਐੈੱਚ. ਓ. ਗੁਰਨਾਮ ਸਿੰਘ ਦੀ ਅਗਵਾਈ ਹੇਠ ਮੋਹਨ ਸਿੰਘ ਵਾਸੀ ਪਿੰਡ ਨਵੀਂ ਰੌਣੀ ਨੂੰ ਸ਼ਰਾਬ ਦੀਆਂ 36 ਬੋਤਲਾਂ ਸਮੇਤ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਸੈਂਚੁਰੀ ਐਨਕਲੇਵ ਦੇ ਇੰਚਾਰਜ ਏ. ਐੈੱਸ. ਆਈ. ਦੇਵੀ ਰਾਮ ਨੇ ਦੱਸਿਆ ਕਿ ਹੌਲਦਾਰ ਦਰਸ਼ਨ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਰੌਣੀ ਵਿਖੇ ਮੌਜੂਦ ਸਨ। ਮਿਲੀ ਸੂਚਨਾ ਦੇ ਆਧਾਰ 'ਤੇ ਪਿੰਡ ਰਣਬੀਰਪੁਰਾ ਕੋਲ ਨਾਕਾਬੰਦੀ ਕਰ ਕੇ ਜਦੋਂ ਉਕਤ ਵਿਅਕਤੀ ਨੂੰ ਕਾਰ ਵਿਚ ਆਉਂਦੇ ਨੂੰ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਕੋਲੋਂ ਸ਼ਰਾਬ ਦੀਆਂ 36 ਬੋਤਲਾਂ ਬਰਾਮਦ ਹੋਈਆਂ। ਉਸ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਏ. ਐੈੱਸ. ਆਈ. ਦੇਵੀ ਰਾਮ ਮੁਤਾਬਕ ਇਹ ਵਿਅਕਤੀ ਸ਼ਰਾਬ ਵੇਚਣ ਦਾ ਆਦੀ ਹੈ।
ਦੂਜੇ ਕੇਸ ਵਿਚ ਥਾਣਾ ਸਿਵਲ ਲਾਈਨਜ਼ ਦੀ ਪੁਲਸ ਨੇ ਅਮਰੀਕ ਸਿੰਘ ਵਾਸੀ ਪਿੰਡ ਦੁੱਦੜ ਨੂੰ ਸ਼ਰਾਬ ਦੀਆਂ 20 ਬੋਤਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਹੌਲਦਾਰ ਬਲਕਾਰ ਸਿੰਘ ਪੁਲਸ ਪਾਰਟੀ ਸਮੇਤ ਰਾਜਿੰਦਰਾ ਹਸਪਤਾਲ ਵਿਖੇ ਮੌਜੂਦ ਸਨ। ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਤੋਂ ਸ਼ਰਾਬ ਦੀਆਂ 20 ਬੋਤਲਾਂ ਬਰਾਮਦ ਹੋਈਆਂ। ਉਸ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
