ਨਸ਼ੀਲੇ ਪਦਾਰਥਾਂ ਸਮੇਤ 2 ਗ੍ਰਿਫਤਾਰ

11/18/2017 7:22:19 AM

ਤਰਨਤਾਰਨ,   (ਰਾਜੂ)-  ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ 'ਚ ਛਾਪੇਮਾਰੀ ਕਰ ਕੇ ਨਸ਼ੀਲੇ ਪਦਾਰਥਾਂ ਸਮੇਤ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। 
 ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਰਹਾਲੀ ਦੇ ਏ. ਐੱਸ. ਆਈ. ਪਰਮਜੀਤ ਸਿੰਘ ਇੰਚਾਰਜ ਨਾਰਕੋਟਿਕ ਸੈੱਲ ਤਰਨਤਾਰਨ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਦੋਸ਼ੀ ਮਨਦੀਪ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਪੱਤੀ ਪੂਹਲੇ ਕੀ ਸਰਹਾਲੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਚ. ਸੀ. ਸਤਨਾਮ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੇ ਸਬੰਧ ਵਿਚ ਚੌਕ ਆਸਲ ਮੌਜੂਦ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸ਼ੇਰਾ ਸਿੰਘ ਪੁੱਤਰ ਧਰਮ ਸਿੰਘ ਵਾਸੀ ਬਸਤੀ ਧਾਰਾ ਸਿੰਘ ਵਾਲੀ ਵਾਰਡ ਨੰਬਰ-12 ਪੱਟੀ ਆਪਣੇ ਘਰ 'ਚ ਨਾਜਾਇਜ਼ ਸ਼ਰਾਬ ਕੱਢ ਕੇ ਵੇਚਣ ਦਾ ਆਦੀ ਹੈ, ਜੇਕਰ ਹੁਣੇ ਉਸਦੇ ਘਰ ਰੇਡ ਕੀਤੀ ਜਾਵੇ ਤਾਂ ਭਾਰੀ ਮਾਤਰਾ ਵਿਚ ਲਾਹਣ ਬਰਾਮਦ ਹੋ ਸਕਦੀ ਹੈ। ਮੁਖਬਰ ਖਾਸ ਦੀ ਇਤਲਾਹ 'ਤੇ ਉਕਤ ਦੋਸ਼ੀ ਦੇ ਘਰ ਰੇਡ ਕਰ ਕੇ ਦੋਸ਼ੀ ਕੋਲੋਂ 150 ਲੀਟਰ ਲਾਹਣ ਬਰਾਮਦ ਕੀਤੀ ਗਈ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News