ਨਸ਼ੀਲੇ ਪਦਾਰਥਾਂ ਸਮੇਤ 2 ਗ੍ਰਿਫਤਾਰ

11/20/2017 7:27:36 AM

ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ ਵਿਚ ਛਾਪੇਮਾਰੀ ਕਰ ਕੇ ਨਸ਼ੀਲੇ ਪਦਾਰਥਾਂ ਸਮੇਤ  2 ਵਿਅਕਤੀਆਂ  ਨੂੰ ਗ੍ਰਿਫਤਾਰ ਕੀਤਾ ਹੈ। 
 ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਵਾ ਤਲਾਸ਼ ਭੈੜੇ ਪੁਰਸ਼ਾਂ ਦੇ ਸਬੰਧ 'ਚ ਜਦੋਂ ਟੀ. ਪੁਆਇੰਟ ਕੱਕਾ ਕੰਡਿਆਲਾ ਪਹੁੰਚੇ ਤਾਂ ਇਕ ਵਿਅਕਤੀ ਮੁਹੱਲਾ ਨਾਨਕਸਰ ਵੱਲੋਂ ਪੈਦਲ ਆ ਕੇ ਜੀ. ਟੀ. ਰੋਡ 'ਤੇ ਚੜ੍ਹਨ ਲੱਗਾ, ਜੋ ਸਾਨੂੰ ਵੇਖ ਕੇ ਆਪਣੀ ਪੈਂਟ ਦੀ ਜੇਬ 'ਚੋਂ ਮੋਮੀ ਲਿਫਾਫਾ ਕੱਢ ਕੇ ਜ਼ਮੀਨ 'ਤੇ ਸੁੱਟਣ ਲੱਗਾ ਤਾਂ ਉਸ ਨੂੰ ਕਾਬੂ ਕਰ ਕੇ ਤਲਾਸ਼ੀ ਲੈਣ 'ਤੇ ਉਸ ਕੋਲੋਂ 250 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁੱਛਗਿੱਛ ਦੌਰਾਨ ਦੋਸ਼ੀ ਦੀ ਪਛਾਣ ਮੁਖਵਿੰਦਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਮੁਹੱਲਾ ਗੁਰੂ ਕਾ ਖੂਹ ਤਰਨਤਾਰਨ ਵਜੋਂ ਹੋਈ। 
ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਸੰਤੋਖ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਚੌਕ ਭਾਡਿਆਂ ਵਾਲਾ ਮੌਜੂਦ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਪੁੱਤਰ ਨੰਦ ਸਿੰਘ ਵਾਸੀ ਵਾਰਡ ਨੰਬਰ 2, ਸਿੰਗਲ ਵਸਤੀ ਨੇੜੇ ਵਾਲੀਆਂ ਪੋਲਟਰੀ ਫਾਰਮ ਪੱਟੀ ਆਪਣੇ ਘਰ ਵਿਚ ਸ਼ਰਾਬ ਨਾਜਾਇਜ਼ ਕੱਢ ਕੇ ਵੇਚਣ ਦਾ ਆਦੀ ਹੈ। ਜੇਕਰ ਦੋਸ਼ੀ ਦੇ ਘਰ ਹੁਣੇ ਰੇਡ ਕੀਤੀ ਜਾਵੇ ਤਾਂ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ ਹੋ ਸਕਦੀ ਹੈ। ਮੁਖਬਰ ਖਾਸ ਦੀ ਇਤਲਾਹ 'ਤੇ ਉਕਤ ਦੋਸ਼ੀ ਦੇ ਘਰ ਰੇਡ ਕਰ ਕੇ ਦੋਸ਼ੀ ਕੋਲੋਂ 6750 ਐੱਮ. ਐੱਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਸਬੰਧੀ ਤਫਤੀਸ਼ੀ ਅਫਸਰਾਂ ਨੇ ਉਕਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।