ਪੰਜਾਬ ''ਚ 2 ASI,ਹੈੱਡ ਕਾਂਸਟੇਬਲ ਤੇ CIA ਸਟਾਫ਼ ਦੇ ਇੰਚਾਰਜ ਖ਼ਿਲਾਫ਼ ਵੱਡੀ ਕਾਰਵਾਈ
Friday, May 23, 2025 - 01:46 PM (IST)

ਫਗਵਾੜਾ (ਜਲੋਟਾ) - ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਸੂਬੇ ਵਿਚ ਵੱਡੀ ਮੁਹਿੰਮ ਦੇ ਤਹਿਤ ਅੱਜ ਫਗਵਾੜਾ ਪੁਲਸ ਵੱਲੋਂ ਆਪਣੇ ਹੀ ਅਧੀਨ ਆਉਂਦੇ ਸੀ. ਆਈ. ਏ. ਸਟਾਫ਼ ਫਗਵਾੜਾ ਦੇ ਮੁਖੀ ਐੱਸ. ਆਈ. ਬਿਸਮਨ ਸਾਹੀ, ਏ. ਐੱਸ. ਆਈ. ਜਸਵਿੰਦਰ ਸਿੰਘ ਏ. ਐੱਸ. ਆਈ. ਨਿਰਮਲ ਸਿੰਘ ਅਤੇ ਹੈੱਡ ਕਾਂਸਟੇਬਲ ਜਗਰੂਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਰਮਨ ਅਰੋੜਾ 'ਤੇ ਕਾਰਵਾਈ ਮਗਰੋਂ 'ਆਪ' ਦੀ ਪੋਸਟ, ਆਪਣਾ ਹੋਵੇ ਭਾਵੇਂ ਬੇਗਾਨਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ!
ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਜਲੰਧਰ ਰੇਂਜ ਨਵੀਨ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਜਿਹੜੀ ਮੁਹਿੰਮ ਚੱਲ ਰਹੀ ਹੈ, ਉਸ ਦੇ ਤਹਿਤ ਕਰੱਪਸ਼ਨ ਲਈ ਜ਼ੀਰੋ ਟੋਲਰੈਂਸ ਪਾਲਿਸੀ ਅਪਨਾਈ ਜਾ ਰਹੀ ਹੈ। ਡੀ. ਆਈ. ਜੀ. ਸਿੰਗਲਾ ਨੇ ਅਹਿਮ ਜਾਣਕਾਰੀ ਸਾਂਝੇ ਕਰਦੇ ਹੋਏ ਦੱਸਿਆ ਕਿ ਅੱਜ ਸਾਡੇ ਧਿਆਨ ਵਿੱਚ ਆਇਆ ਕਿ ਸੀ. ਆਈ. ਏ. ਇੰਚਾਰਜ ਫਗਵਾੜਾ ਐੱਸ. ਆਈ. ਬਿਸ਼ਮਨ ਸਾਹੀ ਉਸ ਦੇ ਤਿੰਨ ਸਾਥੀ ਏ. ਐੱਸ. ਆਈ. ਜਸਵਿੰਦਰ ਸਿੰਘ ਏ. ਐੱਸ. ਆਈ. ਨਿਰਮਲ ਸਿੰਘ ਅਤੇ ਹੈੱਡ ਕਾਂਸਟੇਬਲ ਜਗਰੂਪ ਸਿੰਘ ਨੇ ਕੁਝ ਦਿਨ ਪਹਿਲਾਂ ਇਕ ਡਰੱਗ ਸਪਲਾਇਰ ਨੂੰ ਫੜਿਆ ਅਤੇ ਉਹ ਨੂੰ ਫਰਾਰ ਹੋਣ ਵਿਚ ਮਦਦ ਕੀਤੀ। ਇਸ ਦੇ ਬਦਲੇ ਇਨ੍ਹਾਂ ਨੇ ਉਸ ਦੇ ਪਰਿਵਾਰ ਤੋਂ ਢਾਈ ਲੱਖ ਰੁਪਏ ਰਿਸ਼ਵਤ ਵਜੋਂ ਲਏ। ਇਸ ਦੇ ਨਾਲ ਹੀ ਅੱਜ ਅਸੀਂ ਚਾਰੋਂ ਪੁਲਸ ਅਧਿਕਾਰੀਆਂ ਨੂੰ ਕਾਬੂ ਕੀਤਾ, ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਇਨ੍ਹਾਂ ਖ਼ਿਲਾਫ਼ 7 ਪ੍ਰੀਵੈਂਸ਼ਨ ਆਫ਼ ਕਰੱਪਸ਼ਨ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: ਵਿਜੀਲੈਂਸ ਦੀ ਵੱਡੀ ਕਾਰਵਾਈ: MLA ਰਮਨ ਅਰੋੜਾ 'ਤੇ FIR ਦਰਜ, ਘਰ ਕਰ ਦਿੱਤਾ ਸੀਲ (ਵੀਡੀਓ)
ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਦਾ ਅਸੀਂ ਪੁਲਸ ਰਿਮਾਂਡ ਲੈ ਕੇ ਪੁੱਛਗਿੱਛ ਕਰਾਂਗੇ। ਇਸ ਦੇ ਨਾਲ ਹੀ ਜੇਕਰ ਕਿਸੇ ਸੀਨੀਅਰ ਪੁਲਸ ਅਫ਼ਸਰਾਂ ਦਾ ਵੀ ਰੋਲ ਸਾਹਮਣੇ ਆਵੇਗਾ ਤਾਂ ਉਸ ਨੂੰ ਵੀ ਬਿਲਕੁਲ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਹੜੀ ਵੀ ਬਲੈਕਸ਼ੀਪ ਜੇਕਰ ਹੋਰ ਡਿਪਾਰਟਮੈਂਟ ਦੇ ਵਿੱਚ ਹੋਵੇਗੀ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਪਨਬਸ ਦਾ ਸੁਪਰਡੈਂਟ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e