ਅੰਮ੍ਰਿਤਪਾਲ ਦੇ 2 ਸਾਥੀ ਅਜਨਾਲਾ ਅਦਾਲਤ ’ਚ ਪੇਸ਼, 2 ਮਈ ਤੱਕ ਜੁਡੀਸ਼ੀਅਲ ਕਸਟਡੀ ’ਚ ਭੇਜਿਆ
Thursday, Apr 20, 2023 - 08:25 PM (IST)
ਅਜਨਾਲਾ/ਬਾਬਾ ਬਕਾਲਾ ਸਾਹਿਬ (ਗੁਰਜੰਟ/ਅਠੌਲਾ)-ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਪੁਲਸ ਥਾਣਾ ਅਜਨਾਲਾ ਵਿਚ ਦਰਜ ਕੀਤੇ ਮੁਕੱਦਮੇ ’ਚ ਸ਼ਾਮਲ ਦੋ ਵਿਅਕਤੀਆਂ ਨੂੰ ਅੱਜ ਅਜਨਾਲਾ ਪੁਲਸ ਵੱਲੋਂ ਭਾਰੀ ਪੁਲਸ ਫੋਰਸ ਨਾਲ ਅਜਨਾਲਾ ਦੀ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ : 23 ਸਾਲਾ ਨੌਜਵਾਨ ਦੀ ਭਿਆਨਕ ਸੜਕ ਹਾਦਸੇ ’ਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਇਸ ਸਬੰਧੀ ਅੰਮ੍ਰਿਤਪਾਲ ਸਿੰਘ ਧਿਰ ਦੇ ਐਡਵੋਕੇਟ ਰਿਤੂਰਾਜ ਸਿੰਘ ਸੰਧੂ ਨੇ ਦੱਸਿਆ ਕਿ ਅਜਨਾਲਾ ਪੁਲਸ ਵੱਲੋਂ ਦਰਜ ਕੀਤੇ ਗਏ ਮੁਕੱਦਮਾ ਨੰਬਰ 39 ’ਚ ਸ਼ਾਮਲ ਗੁਰਭੇਜ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਗੰਦਾਰਾ ਥਾਣਾ ਬਾਜਾਖਾਨਾ ਜ਼ਿਲ੍ਹਾ ਫਰੀਦਕੋਟ ਅਤੇ ਤਜਿੰਦਰ ਸਿੰਘ ਪੁੱਤਰ ਲਾਭ ਸਿੰਘ ਵਾਸੀ ਮੰਗੇਵਾਲ ਖੰਨਾ ਨੂੰ ਅਜਨਾਲਾ ਵਿਖੇ ਮੈਡਮ ਮਨਪ੍ਰੀਤ ਕੌਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਨ੍ਹਾਂ ਨੂੰ ਮਾਣਯੋਗ ਅਦਾਲਤ ਵੱਲੋਂ 2 ਮਈ ਤੱਕ ਜੁਡੀਸ਼ੀਅਲ ਕਸਟਡੀ ’ਚ ਭੇਜ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : CM ਕੇਜਰੀਵਾਲ ਦਾ ਅਹਿਮ ਐਲਾਨ, ਜਲੰਧਰ ’ਚ PGI ਪੱਧਰ ਦਾ ਖੋਲ੍ਹਿਆ ਜਾਵੇਗਾ ਹਸਪਤਾਲ
ਜ਼ਿਕਰਯੋਗ ਹੈ ਕਿ ਇਨ੍ਹਾਂ ’ਚੋਂ ਗੁਰਭੇਜ ਸਿੰਘ ਨੂੰ ਬਾਬਾ ਬਕਾਲਾ ਤੋਂ ਟ੍ਰਾਂਜ਼ਿਟ ਰਿਮਾਂਡ ’ਤੇ ਲਿਆਂਦਾ ਗਿਆ ਸੀ ਤੇ ਦੁਬਾਰਾ ਫਿਰ ਬਾਬਾ ਬਕਾਲਾ ਭੇਜ ਦਿੱਤਾ ਗਿਆ ਹੈ। ਗੁਰਭੇਜ ਸਿੰਘ ਨੂੰ ਅੱਜ ਮਾਣਯੋਗ ਜੇ. ਐੱਮ. ਆਈ. ਸੀ. ਬਿਕਰਮਜੀਤ ਸਿੰਘ ਬਾਬਾ ਬਕਾਲਾ ਸਾਹਿਬ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਥਾਣਾ ਮੁਖੀ ਦੇ ਐੱਸ. ਐੱਚ. ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਜੱਜ ਨੇ ਉਸ ਨੂੰ 14 ਦਿਨਾਂ ਲਈ ਜੇਲ੍ਹ ਵਿਚ ਭੇਜਣ ਦਾ ਹੁਕਮ ਦਿੱਤਾ ਹੈ ।