ਜੇਕਰ ਤੁਸੀਂ ਵੀ ਕੇਲੇ ਖਾਣ ਦੇ ਸ਼ੌਕੀਨ ਹੋ ਤਾਂ ਜ਼ਰੂਰ ਪੜ੍ਹੋ ਇਹ ਖਬਰ (ਵੀਡੀਓ)

10/27/2016 4:46:19 PM

ਫਿਰੋਜ਼ਪੁਰ : ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਜਿੱਥੇ ਨਕਲੀ ਮਠਿਆਈਆਂ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ, ਉੱਥੇ ਹੀ ਫਲਾਂ ਅਤੇ ਸਬਜ਼ੀਆਂ ਨੂੰ ਜਲਦੀ ਪਕਾਉਣ ਅਤੇ ਵੱਡਾ ਕਰਨ ਲਈ ਕੈਮੀਕਲ ਅਤੇ ਪੇਸਟੀਸਾਈਡ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਅਜਿਹਾ ਹੀ ਮਾਮਲਾ ਫਿਰੋਜ਼ਪੁਰ ਦੀ ਸਬਜ਼ੀ ਮੰਡੀ ''ਚ ਸਾਹਮਣੇ ਆਇਆ ਹੈ। ਇੱਥੇ ਜਦੋਂ ਸਿਹਤ ਵਿਭਾਗ ਵਲੋਂ ਕੇਲੇ ਦੇ ਦੋ ਗੋਦਾਮਾਂ ''ਤੇ ਛਾਪਾ ਮਾਰਿਆ ਗਿਆ ਤਾਂ ਕੈਮੀਕਲਾਂ ਰਾਹੀਂ ਪਕਾਏ ਜਾ ਰਹੇ 50 ਕੁਇੰਟਲ ਕੇਲੇ ਬਰਾਮਦ ਕੀਤੇ ਗਏ, ਜਿਸ ਤੋਂ ਬਾਅਦ ਵਿਭਾਗ ਨੇ ਦੋਵੇਂ ਗੋਦਾਮਾਂ ਨੂੰ ਸੀਲ ਕਰ ਦਿੱਤਾ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਦਾਮਾਂ ''ਚ ਕੇਲਿਆਂ ਨੂੰ ਪਕਾਉਣ ਵਾਲੀਆਂ ਜ਼ਹਿਰੀਲੀਆਂ ਦਵਾਈਆਂ ਵੀ ਮਿਲੀਆਂ। ਮੌਕੇ ''ਤੇ ਮੌਜੂਦ ਸਿਹਤ ਵਿਭਾਗ ਦੇ ਡਾਕਟਰਾ ਮੁਤਾਬਕ ਇਸ ਜ਼ਹਿਰੀਲੇ ਕੈਮੀਕਲ ਨਾਲ ਕਿਡਨੀ ਖਰਾਬ ਹੋਣ ਤੋਂ ਇਲਾਵਾ ਹੋਰ ਵੀ ਕਈ ਬੀਮਾਰੀਆਂ ਹੋ ਸਕਦੀਆਂ ਹਨ। ਵਿਭਾਗ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਅਜਿਹੀ ਜ਼ਹਿਰ ਦਾ ਇਸਤੇਮਾਲ ਨਹੀਂ ਕਰਨ ਦਿੱਤਾ ਜਾਵੇਗਾ, ਜਿਸ ਨਾਲ ਲੋਕਾਂ ਦੀ ਸਿਹਤ ''ਤੇ ਖਤਰਨਾਕ ਅਸਰ ਪਵੇ। ਜ਼ਿਕਰਯੋਗ ਹੈ ਕਿ ਅਧਿਕਾਰੀਆਂ ਨੇ ਇਨ੍ਹਾਂ ਗੋਦਾਮਾਂ ਨੂੰ ਪਿਛਲੇ ਸਾਲ ਵੀ ਸੀਲ ਕੀਤਾ ਸੀ ਪਰ ਹੁਣ ਦੁਬਾਰਾ ਦੱਸੇ ਹੀ ਇਨ੍ਹਾਂ ਗੋਦਾਮਾਂ ''ਚ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।

Babita Marhas

News Editor

Related News