ਪੰਜਾਬ ਪੁਲਸ ਦੇ ਅੜਿੱਕੇ ਚੜ੍ਹੀਆਂ 2 ਵੱਡੀਆਂ ਮੱਛੀਆਂ! ਅਮਰੀਕਾ-ਪੁਰਤਗਾਲ ਤਕ ਜੁੜੇ ਤਾਰ

Friday, Nov 08, 2024 - 12:59 PM (IST)

ਚੰਡੀਗੜ੍ਹ/ਅੰਮ੍ਰਿਤਸਰ (ਵੈੱਬ ਡੈਸਕ): ਪੰਜਾਬ ਪੁਲਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਮਰੀਕਾ ਸਥਿਤ ਅਪਰਾਧੀ ਬਲਵਿੰਦਰ ਸਿੰਘ ਉਰਫ ਡੌਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ ਪ੍ਰਭ ਦਾਸੂਵਾਲ ਅਤੇ ਪੁਰਤਗਾਲ ਸਥਿਤ ਅਪਰਾਧੀ ਮਨਪ੍ਰੀਤ ਸਿੰਘ ਉਰਫ ਮੰਨੂ ਘਨਸ਼ਾਮਪੁਰੀਆ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰ ਰਹੇ ਸਨ। ਇਹ ਗਿਰੋਹ ਜੱਗੂ ਭਗਵਾਨਪੁਰੀਆ ਸੰਗਠਿਤ ਅਪਰਾਧਿਕ ਗਿਰੋਹ ਦੇ ਵਿਰੋਧੀ ਹਨ।

ਇਹ ਖ਼ਬਰ ਵੀ ਪੜ੍ਹੋ - 12 ਨਵੰਬਰ ਨੂੰ ਪੰਜਾਬ ਵਿਚ ਛੁੱਟੀ!

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ DGP ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦਿਆਂ 2 ਵਿਅਕਤੀਆਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ 12 ਅਪਰਾਧਿਕ ਮਾਮਲੇ ਦਰਜ ਹਨ। 

ਇਹ ਖ਼ਬਰ ਵੀ ਪੜ੍ਹੋ - ਅੱਜ ਇਨ੍ਹਾਂ ਸੜਕਾਂ 'ਤੇ ਜਾਣ ਤੋਂ ਕਰੋ ਗੁਰੇਜ਼, ਟ੍ਰੈਫ਼ਿਕ ਜਾਮ ਦਾ ਕਰਨਾ ਪਵੇਗਾ ਸਾਹਮਣਾ! ਜਾਣੋ ਬਦਲਵੇਂ ਰੂਟ

ਡੀ.ਜੀ.ਪੀ. ਨੇ ਅੱਗੇ ਦੱਸਿਆ ਕਿ ਇਹ ਅਮਰੀਕਾ ਸਥਿਤ ਅਪਰਾਧੀ ਬਲਵਿੰਦਰ ਸਿੰਘ ਉਰਫ ਡੌਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ ਪ੍ਰਭ ਦਾਸੂਵਾਲ ਅਤੇ ਪੁਰਤਗਾਲ ਸਥਿਤ ਅਪਰਾਧੀ ਮਨਪ੍ਰੀਤ ਸਿੰਘ ਉਰਫ ਮੰਨੂ ਘਨਸ਼ਾਮਪੁਰੀਆ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰ ਰਹੇ ਸਨ। ਇਹ ਗਿਰੋਹ ਜੱਗੂ ਭਗਵਾਨਪੁਰੀਆ ਸੰਗਠਿਤ ਅਪਰਾਧਿਕ ਗਿਰੋਹ ਦੇ ਵਿਰੋਧੀ ਹਨ। ਇਨ੍ਹਾਂ ਕੋਲੋਂ 4 ਹਥਿਆਰ ਸਮੇਤ 1 ਗਲੋਕ ਪਿਸਤੌਲ, 5 ਮੈਗਜ਼ੀਨ ਅਤੇ 14 ਰਾਊਂਡ ਬਰਾਮਦ ਕੀਤੇ ਗਏ ਹਨ। ਥਾਣਾ SSOC, ਅੰਮ੍ਰਿਤਸਰ ਵਿਚ FIR ਦਰਜ ਕੀਤੀ ਗਈ ਹੈ। ਮੁਲਜ਼ਮਾਂ ਵੱਲੋਂ ਪਹਿਲਾਂ ਕੀਤੀਆਂ ਗਈਆਂ ਸਮੱਗਲਿੰਗ ਦੀਆਂ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News